- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਮੁਤਾਬਕ ਮੋਹਨੀ ਪਾਰਕ ਸਥਿਤ ਹਰਿਕ੍ਰਿਸ਼ਨ ਨਗਰ ਵਾਸੀ ਸਾਹਿਲਪ੍ਰੀਤ ਸਿੰਘ ਖਾਣਾ ਖਾਣ ਤੋਂ ਬਾਅਦ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਉਹ ਸੂਰਤਾ ਸਿੰਘ ਰੋਡ ’ਤੇ ਪਹੁੰਚ ਗਿਆ, ਜਿੱਥੇ ਐਕਟਿਵਾ ’ਤੇ ਸਵਾਰ ਦੋ ਨੌਜਵਾਨਾਂ ਨੇ ਸ਼ਰੇਆਮ ਉਸ ’ਤੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ: ਥਾਣਾ ਇਸਲਾਮਾਬਾਦ ਅਧੀਨ ਪੈਂਦੇ ਸੂਰਤਾ ਸਿੰਘ ਇਲਾਕੇ ਵਿੱਚ ਐਕਟਿਵਾ ’ਤੇ ਸਵਾਰ ਦੋ ਨੌਜਵਾਨਾਂ ਨੇ ਸੈਰ ਕਰ ਰਹੇ ਸਾਹਿਲਪ੍ਰੀਤ ਸਿੰਘ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਘਟਨਾ ਸਮੇਂ ਸਾਹਿਲਪ੍ਰੀਤ ਸਿੰਘ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਮੋਹਨੀ ਪਾਰਕ ਸਥਿਤ ਹਰਿਕ੍ਰਿਸ਼ਨ ਨਗਰ ਵਾਸੀ ਸਾਹਿਲਪ੍ਰੀਤ ਸਿੰਘ ਖਾਣਾ ਖਾਣ ਤੋਂ ਬਾਅਦ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਉਹ ਸੂਰਤਾ ਸਿੰਘ ਰੋਡ ’ਤੇ ਪਹੁੰਚ ਗਿਆ, ਜਿੱਥੇ ਐਕਟਿਵਾ ’ਤੇ ਸਵਾਰ ਦੋ ਨੌਜਵਾਨਾਂ ਨੇ ਸ਼ਰੇਆਮ ਉਸ ’ਤੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਐਕਟਿਵਾ ਸਵਾਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਨੇ ਤੁਰੰਤ ਘਟਨਾ ਦੀ ਜਾਣਕਾਰੀ ਥਾਣਾ ਇਸਲਾਮਾਬਾਦ ਦੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।