ਜੇਐੱਨਐੱਨ, ਅੰਮ੍ਰਿਤਸਰ : ਕੋਰੋਨਾ ਇਨਫੈਕਸ਼ਨ ਤੋਂ ਬਚਾਅ ਲਈ ਘਰ-ਘਰ 'ਚ ਇਸਤੇਮਾਲ ਕੀਤਾ ਜਾ ਰਿਹਾ ਸੈਨੇਟਾਈਜ਼ਰ ਸੁੱਟ ਕੇ ਇਕ ਬੱਚੇ ਦਾ ਚਿਹਰਾ ਝੁਲਸਾ ਦਿੱਤਾ। ਸੱਤ ਸਾਲ ਦੇ ਬੱਚੇ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ 14 ਸਾਲ ਦਾ ਬੱਚਾ ਹੈ।

ਸੀਮਾ ਨਾਂ ਦੀ ਔਰਤ ਨੇ ਦੱਸਿਆ ਕਿ ਉਹ ਸ਼ਿਲਾਂਗ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਆਪਣੇ ਰਿਸ਼ਤੇਦਾਰਾਂ ਕੋਲ ਆਏ ਹਨ। ਲਾਕਡਾਊਨ ਕਾਰਨ ਉਹ ਵਾਪਸ ਨਹੀਂ ਜਾ ਸਕੇ। ਵੀਰਵਾਰ ਨੂੰ ਉਨ੍ਹਾਂ ਦਾ ਮੁੰਡਾ ਮਨਿੰਦਰ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਗੁਆਂਢੀਆਂ ਦੇ 14 ਸਾਲਾਂ ਮੁੰਡੇ ਨੇ ਪਹਿਲਾਂ ਆਪਣੇ ਹੱਥਾਂ ਨੂੰ ਸੈਨੇਟਾਈਜ਼ਰ ਲਾਇਆ ਤੇ ਫਿਰ ਮਨਿੰਦਰ ਦੇ ਚਿਹਰੇ 'ਤੇ ਸਪਰੇਅ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਮਾਚਿਸ ਦੀ ਤੀਲੀ ਸਾੜੀ ਤੇ ਚਿਹਰੇ 'ਤੇ ਸੁੱਟ ਦਿੱਤੀ। ਇਸ ਨਾਲ ਮਨਿੰਦਰ ਦਾ ਚਿਹਰੇ 'ਤੇ ਅੱਗ ਲੱਗ ਗਈ ਤੇ ਉਹ ਚੀਕਾਂ ਮਾਰਨ ਲੱਗ ਪਿਆ। ਰੌਲਾ ਸੁਣ ਕੇ ਅਸੀਂ ਬਾਹਰ ਆਏ ਤਾਂ ਉਸ ਦਾ ਚਿਹਰਾ ਪੂਰੀ ਤਰ੍ਹਾਂ ਨਾਲ ਝੁਲਸ ਗਿਆ ਸੀ।

ਬੱਚੇ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਸਥਿਤ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਿਕ ਬੱਚੇ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਹੈ। ਫਿਲਹਾਲ ਇਲਾਜ ਜਾਰੀ ਹੈ। ਸੀਮਾ ਮੁਤਾਬਕ ਉਨ੍ਹਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਡਾਕਟਰਾਂ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।

Posted By: Amita Verma