ਰਾਜਪਾਲ ਸਿੰਘ ਮਾਹਲ, ਰਾਮਤੀਰਥ

ਯੂਪੀ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ 'ਚ ਵੇਚਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ। ਪ੍ਰਰੈੱਸ ਕਾਨਫਰੰਸ ਦੌਰਾਨ ਥਾਣਾ ਕੰਬੋਅ ਦੇ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਅੰਮਿ੍ਤਸਰ ਦਿਹਾਤੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਖਤ ਨਾਕਾਬੰਦੀ ਕਰ ਕੇ ਗੈਰ ਸਮਾਜੀ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉੇਹ ਪੁਲਿਸ ਪਾਰਟੀ ਸਮੇਤ ਚੌਕ ਮੀਰਾਕੋਟ ਨਾਕਾਬੰਦੀ ਦੇ ਸਬੰਧ ਵਿਚ ਮੌਜੂਦ ਸੀ ਕਿ ਮੁਖਬਰ ਖਾਸ ਦੀ ਇਤਲਾਹ ਮੁਤਾਬਕ ਚੌਕ ਕੈਂਬਰਿਜ ਸਕੂਲ ਲੁਹਾਰਕਾ ਰੋਡ 'ਤੇ ਨਾਕਾਬੰਦੀ ਕਰ ਕੇ ਇਕ ਚਿੱਟੇ ਰੰਗ ਦੀ ਸ਼ੱਕੀ ਸਵਿਫਟ ਕਾਰ ਨੰਬਰ ਪੀਬੀ-02-ਡੀਟੀ 5842 ਨੂੰ ਰੋਕਿਆ। ਕਾਰ ਬੇਅੰਤ ਸਿੰਘ ਉਰਫ਼ ਨਿੱਕਾ ਪੁੱਤਰ ਗੁਰਨਾਮ ਸਿੰਘ ਵਾਸੀ ਬਾਬੂਨਗੜ੍ਹ ਥਾਣਾ ਤਰਸਿੱਕਾ ਚਲਾ ਰਿਹਾ ਸੀ, ਜਿਸ ਨੂੰ ਰੋਕ ਕੇ ਚਾਲਕ ਬੇਅੰਤ ਸਿੰਘ ਦੀ ਤਲਾਸ਼ੀ ਕਰਨ ਤੇ ਉਸ ਦੀ ਡੱਬ ਵਿਚੋਂ ਇਕ ਪਿਸਤੌਲ ਸਮੇਤ ਦੋ ਕਾਰਤੂਸ ਅਤੇ ਉਸ ਦੀ ਗੱਡੀ ਦੇ ਡੈਸ਼ ਬੋਰਡ ਵਿਚੋਂ 4 ਪਿਸਤੌਲ ਬੱਤੀ ਬੋਰ, ਇਕ ਦੇਸੀ ਕੱਟਾ 315 ਬੋਰ ਸਮੇਤ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਇਹ ਨਾਜਾਇਜ਼ ਪਿਸਤੌਲ ਯੂਪੀ ਤੋਂ ਖਰੀਦ ਕੇ ਪੰਜਾਬ ਵਿਚ ਵੇਚਣ ਦਾ ਧੰਦਾ ਕਰਦਾ ਸੀ। ਥਾਣਾ ਕੰਬੋਅ ਦੀ ਪੁਲਿਸ ਵੱਲੋਂ ਮੁਲਜ਼ਮ ਬੇਅੰਤ ਸਿੰਘ ਵਿਰੁੱਧ ਆਈਪੀਸੀ ਦੀ ਧਾਰਾ 25,54,59 ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।