ਅਮਨਦੀਪ ਸਿੰਘ, ਅੰਮਿ੍ਤਸਰ : ਡੀਆਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਤੀਜਾ 100 ਫ਼ੀਸਦੀ ਰਿਹਾ ਹੈ। ਸਕੂਲ ਦੇ ਪਿ੍ਰੰਸੀਪਲ ਰਵਿੰਦਰ ਪਠਾਨੀਆ ਨੇ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਗਲੇ ਵਿਚ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸਾਰੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਆਪਣੇ ਜੀਵਨ ਦੇ ਲਕਸ਼ ਦੀ ਪ੍ਰਰਾਪਤ ਲਈ ਪ੍ਰਰੇਰਿਆ ਤਾਂ ਕਿ ਵਿਦਿਆਰਥੀ ਸਖਤ ਮਿਹਨਤ ਕਰਦੇ ਹੋਏ ਚੰਗੇ ਮੁਕਾਮ 'ਤੇ ਪਹੁੰਚ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕਰਨ। ਉਨ੍ਹਾਂ ਦੱਸਿਆ ਕਿ ਨਤੀਜਿਆਂ ਵਿਚ ਮਹਿਕਪ੍ਰਰੀਤ ਕੌਰ 95 ਫ਼ੀਸਦੀ, ਤਰਨਦੀਪ ਕੌਰ 93 ਫ਼ੀਸਦੀ, ਅੰਜਲੀ ਸੇਠੀ 91 ਫ਼ੀਸਦੀ, ਯੋਗੇਸ਼ ਕੁਮਾਰ 92 ਫ਼ੀਸਦੀ, ਆਸ਼ਨਾ ਚਪਹਾਨ 92 ਫ਼ੀਸਦੀ ਅੰਕ ਹਾਸਲ ਕੀਤੇ, ਜਦ ਕਿ ਸਾਰੇ ਵਿਦਿਆਰਥੀਆਂ ਨੇ 75 ਫ਼ੀਸਦੀ ਅੰਕ ਪ੍ਰਰਾਪਤ ਕੀਤੇ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਕੂਲ ਦੇ ਐੱਮਡੀ ਏਐੱਸ ਪਠਾਨੀਆ ਨੇ ਵੀ ਬੱਚਿਆਂ ਨੂੰ ਮੂੰਹ ਮਿੱਠਾ ਕਰਵਾਇਆ ਅਤੇ ਜੀਵਨ ਵਿਚ ਸਫਲ ਹੋ ਕੇ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨ ਲਈ ਪ੍ਰਰੇਰਿਤ ਕੀਤਾ। ਸਕੂਲ ਦੇ ਵਾਈਸ ਪਿ੍ਰੰਸੀਪਲ ਹਿਮਾਨੀ ਪਠਾਨੀਆ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਕੂਲ ਦੇ ਸਟਾਫ ਦੀ ਪ੍ਰਸ਼ੰਸਾ ਕਰਦੇ ਹੋਏ ਇਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ।