ਪੱਤਰ ਪ੍ਰਰੇਰਕ, ਅੰਮਿ੍ਤਸਰ : ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆਪਣੇ ਨਿਵਾਸ ਸਥਾਨ ਤੇ ਮਿਲਣ ਆਏ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ੍ਹ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਉਨਾਂ੍ਹ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਕਿ੍ਸ਼ਨ ਕੁਮਾਰ ਸ਼ਰਮਾ ਕੁਕੂ ਪ੍ਰਧਾਨ ਅੰਮਿ੍ਤਸਰ ਟੈਕਸਟਾਈਲ ਪ੍ਰਰੋਸੈਸਰ ਐਸੋਸੀਏਸ਼ਨ ਦੀ ਅਗਵਾਈ ਵਿਚ ਇਕ ਵਫ਼ਦ ਨੇ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਸੋਨੀ ਨੂੰ ਇਕ ਮੈਮੋਰੰਡਮ ਦਿੱਤਾ। ਸੋਨੀ ਨੇ ਕਿਹਾ ਕਿ ਤੁਹਾਡੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਮਿਥੇ ਸਮੇਂ ਦੇ ਅੰਦਰ ਅੰਦਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਡਰ ਰੇਂਜ ਦੇ ਜ਼ਿਲਿ੍ਹਆਂ ਵਿਚ ਪੈਂਦੀ ਇੰਡਸਟਰੀ ਨੂੰ 1965, 1971 ਦੀਆਂ ਜੰਗਾਂ ਦੌਰਾਨ ਅਤੇ ਫਿਰ ਅੱਤਵਾਦ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਪੰਜਾਬ ਰਾਜ ਦੀ ਇੰਡਸਟਰੀ ਨੂੰ ਹਰ ਪੱਖੋਂ ਖੁਸ਼ਹਾਲ ਵੇਖਣਾ ਚਾਹੁੰਦੇ ਹਨ ਅਤੇ ਇਸ ਲਈ ਲਗਾਤਾਰ ਯਤਨਸ਼ੀਲ ਹਨ। ਸੋਨੀ ਨੇ ਕਿਹਾ ਕਿ ਜਿਲ੍ਹੇ ਦੀ ਇੰਡਸਟਰੀ ਨੂੰ ਮੁੜ ਲੀਹਾਂ ਤੇ ਲਿਆਂਦਾ ਜਾਵੇਗਾ ਅਤੇ ਇਸ ਸਬੰਧੀ ਸਰਕਾਰ ਕਈ ਨਵੀਆਂ ਯੋਜਨਾਵਾਂ ਲਿਆ ਰਹੀ ਹੈ। ਸੋਨੀ ਨੇ ਕਿਹਾ ਕਿ ਸਰਕਾਰ ਨੇ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆ ਕੇ ਕਾਫੀ ਰਾਹਤ ਦਿੱਤੀ ਹੈ। ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਦੂਸ਼ਣ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਜੋ ਵੀ ਮੁਸ਼ਕਲਾਂ ਹਨ ਨੂੰ ਤੁਰੰਤ ਦੂਰ ਕੀਤਾ ਜਾਵੇਗਾ। ਸੋਨੀ ਨੇ ਕਿਹਾ ਕਿ ਰਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਉਸ ਰਾਜ ਵਿਚ ਇੰਡਸਟਰੀ ਆਪਣੇ ਪੈਰਾਂ ਤੇ ਪੂਰੀ ਤਰ੍ਹਾਂ ਖੜੀ ਹੋਵੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਇੰਡਸਟਰੀ ਨੂੰ ਮਜਬੂਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਪਹਿਲਾਂ ਵਾਂਗ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਸੁਰਿੰਦਰ ਕੁਮਾਰ, ਰਾਮ ਸ਼ਰਨ, ਕਮਲ ਡਾਲਮੀਆ, ਯੋਗੇਸ਼ ਕਪੂਰ, ਅਸਵਨੀ ਕੁਮਾਰ ਪੱਪੂ, ਰਾਜੀਵ ਸ਼ਰਮਾ, ਕੁਲਭੂਸ਼ਣ ਕੁਮਾਰ, ਰਾਕੇਸ਼ ਕੁਮਾਰ, ਅਮਿਤ ਸੇਠੀ, ਪਰਮਜੀਤ ਸਿੰਘ ਚੋਪੜਾ, ਰਾਜੇਸ਼ ਕਪੂਰ, ਅਵਿਨਾਸ਼ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉਦਯੋਗਪਤੀ ਹਾਜ਼ਰ ਸਨ।