ਸ੍ਰੀ ਹਜ਼ੂਰ ਸਾਹਿਬ ਬੋਰਡ ਸੋਧ ਬਿੱਲ ’ਤੇ ਅਹਿਮ ਫੈਸਲਾ: ਹੁਣ 11 ਮੈਂਬਰੀ ਕਮੇਟੀ ਕਰੇਗੀ ਬਿੱਲ ਦੀ ਬਰੀਕੀ ਨਾਲ ਜਾਂਚ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਵੱਲੋਂ ਨਿਯੁਕਤ ਕੀਤੇ ਗਏ ਮਹਾਰਾਸ਼ਟਰ ਸਰਕਾਰ ਦੇ ਕੈਬਨਿਟ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਵਿਚਕਾਰ ਅਹਿਮ ਮੀਟਿੰਗ ਹੋਈ।
Publish Date: Wed, 01 Jul 2026 08:25 AM (IST)
Updated Date: Wed, 01 Jul 2026 08:30 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਵੱਲੋਂ ਨਿਯੁਕਤ ਕੀਤੇ ਗਏ ਮਹਾਰਾਸ਼ਟਰ ਸਰਕਾਰ ਦੇ ਕੈਬਨਿਟ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਵਿਚਕਾਰ ਅਹਿਮ ਮੀਟਿੰਗ ਹੋਈ।
ਇਸ ਉਪਰੰਤ ਇਹ ਫੈਸਲਾ ਲਿਆ ਗਿਆ ਕਿ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਬੋਰਡ ਦਾ ਸੋਧ ਬਿਲ ਸਿੱਖ ਸੰਸਥਾਵਾਂ ਦੇ ਨੁਮਾਇੰਦਿਆ ਦੀ 11 ਮੈਂਬਰੀ ਕਮੇਟੀ ਦੇ ਨਾਲ ਪੂਰਨ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ ਅਤੇ ਪੂਰਨ ਸਮੀਖਿਆ ਕਰਨ ਉਪਰੰਤ ਹੀ ਪਾਸ ਕੀਤਾ ਜਾਵੇਗਾ। ਇਸ ਸਬੰਧੀ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਦੀ ਅਗਵਾਈ ਹੇਠ ਭੇਜੇ ਗਏ ਵਫਦ ਨੇ ਵੀ ਸੰਤ ਗਿਆਨੀ ਹਰਨਾਮ ਸਿੰਘ ਨਾਲ ਅਹਿਮ ਮੀਟਿੰਗ ਕੀਤੀ।
ਇਨ੍ਹਾਂ ਮੀਟਿੰਗਾਂ ਤੋਂ ਬਾਅਦ ਇਸ ਸਿੱਟੇ ’ਤੇ ਪਹੁੰਚਿਆ ਗਿਆ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਮੁੱਚੀਆਂ ਸਿੱਖ ਸੰਗਤਾਂ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨਾਲ ਪੂਰਨ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਸਾਰਿਆਂ ਦੀ ਸਹਿਮਤੀ ਉਪਰੰਤ ਹੀ ਇਹ ਬਿੱਲ ਨੂੰ ਵਿਧਾਨਸਭਾ ਵੱਲੋਂ ਪਾਸ ਕੀਤਾ ਜਾ ਸਕੇਗਾ।