ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬਾ ਜੀ ਮੇਨ ਬਾਜ਼ਾਰ ਅਟਾਰੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 150 ਪ੍ਰਾਣੀਆਂ ਨੇ ਅੰਮ੍ਰਿਤ
Publish Date: Mon, 19 Oct 2026 04:29 PM (IST)
Updated Date: Mon, 19 Oct 2026 04:30 PM (IST)
150 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਮਾਣ ਪ੍ਰਾਪਤ ਕੀਤਾ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬਾ ਜੀ ਮੇਨ ਬਾਜ਼ਾਰ ਅਟਾਰੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 150 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਮਾਣ ਪ੍ਰਾਪਤ ਕੀਤਾ ਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਗਈ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਜੀਵਨ ਜਿਊਣ ਦਾ ਪ੍ਰਣ ਕੀਤਾ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਸ੍ਰੀ ਸਹਿਜ ਪਾਠ ਲਹਿਰ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਅੰਮ੍ਰਿਤਸਰ ਵੱਲੋਂ ਕੀਤੇ ਗਏ ਵਿਸ਼ੇਸ਼ ਧਰਮ ਪ੍ਰਚਾਰ ਯਤਨਾਂ ਸਦਕਾ ਨੇਪਰੇ ਚੜ੍ਹਿਆ। ਅੰਮ੍ਰਿਤ ਸੰਚਾਰ ਤੋਂ ਪਹਿਲਾਂ ਹਫਤੇ ਭਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਜਿਨ੍ਹਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗੁਰਮਤਿ ਸਿਧਾਂਤਾਂ ਅਤੇ ਗੁਰਸਿੱਖੀ ਜੀਵਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਧਰਮ ਪ੍ਰਚਾਰ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਅੰਮ੍ਰਿਤ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਅੰਮ੍ਰਿਤ ਛਕ ਕੇ ਸਿੰਘ ਸਜਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਭਾਈ ਜੱਸਾ ਸਿੰਘ, ਭਾਈ ਸੋਨੂ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਲਵਪ੍ਰੀਤ ਸਿੰਘ ਦੇ ਪ੍ਰਚਾਰਕ ਅਤੇ ਕੀਰਤਨੀ ਜਥਿਆਂ ਸਮੇਤ ਤਾਬਿਆਦਾਰ ਗੁਰਮਤਿ ਅਕੈਡਮੀ ਅਟਾਰੀ ਦੇ ਵਿਿਦਆਰਥੀਆਂ ਨੇ ਵੀ ਵੱਖ-ਵੱਖ ਪਿੰਡਾਂ ਵਿਚ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਥਾਵਾਚਕ ਭਾਈ ਗੁਰਦੀਪ ਸਿੰਘ ਅਟਾਰੀ, ਮਾਸਟਰ ਗੁਰਸ਼ਰਨ ਸਿੰਘ, ਬੀਬੀ ਰਮਨਦੀਪ ਕੌਰ, ਸੰਤੋਖ ਸਿੰਘ, ਬਾਬਾ ਭਜਨ ਸਿੰਘ ਗ੍ਰੰਥੀ, ਪੂਰਨ ਸਿੰਘ, ਅੰਗਰੇਜ਼ ਸਿੰਘ, ਮੁਖਤਾਰ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।