ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 31 ਜਨਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਨੂੰ ਭੇਜ ਦਿੱਤਾ ਹੈ। ਇਹ ਮੀਟਿੰਗ ਹੰਗਾਮੀ ਹੋ ਸਕਦੀ ਹੈ ਕਿਉਂਕਿ 15 ਦਿਨ ਪਹਿਲਾਂ ਰੂਟੀਨ ਦੀ ਮੀਟਿੰਗ 16 ਜਨਵਰੀ ਨੂੰ ਹੋ ਗਈ ਸੀ।
Publish Date: Mon, 26 Jan 2026 09:26 AM (IST)
Updated Date: Mon, 26 Jan 2026 02:49 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 31 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਏਜੰਡਾ ਤੇ ਪੱਤਰ ਅੰਤ੍ਰਿੰਗ ਕਮੇਟੀ ਨੂੰ ਭੇਜ ਦਿੱਤਾ ਹੈ। ਇਹ ਮੀਟਿੰਗ ਹੰਗਾਮੀ ਹੋ ਸਕਦੀ ਹੈ ਕਿਉਂਕਿ 15 ਦਿਨ ਪਹਿਲਾਂ ਰੂਟੀਨ ਦੀ ਮੀਟਿੰਗ 16 ਜਨਵਰੀ ਨੂੰ ਹੋ ਗਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 30 ਹਜ਼ਾਰ ਪੰਨਿਆਂ ਦੀਆਂ ਸ਼ਿਕਾਇਤਾਂ ਜਿਸ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੋਲਕ ਦੀ ਦੁਰਵਰਤੋਂ ਦੱਸਿਆ ਗਿਆ ਹੈ, ਨੂੰ ਵਿਚਾਰ ਕੇ ਇਸ ਦਾ ਜਵਾਬ ਵੀ ਅੰਤ੍ਰਿੰਗ ਕਮੇਟੀ ਵੱਲੋਂ ਦਿੱਤਾ ਜਾ ਸਕਦਾ ਹੈ। 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿਟ ਵੱਲੋਂ ਮੰਗੀ ਜਾਣਕਾਰੀ ਦੇਣ ਸਬੰਧੀ ਵੀ ਅੰਤ੍ਰਿੰਗ ਕਮੇਟੀ ਵਿਚ ਮਾਮਲਾ ਵਿਚਾਰਿਆ ਜਾ ਸਕਦਾ ਹੈ।