ਸ੍ਰੀ ਕੀਰਤਪੁਰ ਸਾਹਿਬ ਜੀ ਦੀ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਸਮਾਗਮ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ੍ਰੀ ਕੀਰਤਪੁਰ ਸਾਹਿਬ ਜੀ ਦੀ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸੇਵਾ ਸਿਮਰਨ ਸੁਸਾਇਟੀ ਪਟਿਆਲਾ ਦਾ 16ਵਾਂ ਸਾਲਾਨਾ
Publish Date: Fri, 01 May 2026 04:13 PM (IST)
Updated Date: Fri, 01 May 2026 04:14 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ੍ਰੀ ਕੀਰਤਪੁਰ ਸਾਹਿਬ ਜੀ ਦੀ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸੇਵਾ ਸਿਮਰਨ ਸੁਸਾਇਟੀ ਪਟਿਆਲਾ ਦਾ 16ਵਾਂ ਸਾਲਾਨਾ ਸਮਾਗਮ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਚੌਪਈ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਉਪਰੰਤ ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਭਾਈ ਗੁਰਇਕਬਾਲ ਸਿੰਘ ਵੱਲੋਂ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਸੇਵਾ ਸਿਮਰਨ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੂੰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਸਮੂਹ ਸਹਿਯੋਗੀ ਬੜੇ ਸਤਿਕਾਰ ਨਾਲ ਨਿਭਾਉਂਦੇ ਹਨ। ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਪ੍ਰੇਮ ਸਿੰਘ ਮੁੱਖ ਅਰਦਾਸੀਏ ਸ੍ਰੀ ਦਰਬਾਰ ਸਾਹਿਬ, ਭਾਈ ਸੁਖਦੇਵ ਸਿੰਘ ਫਰਾਸ਼, ਗਿਆਨੀ ਮਿਲਾਪ ਸਿੰਘ ਗ੍ਰੰਥੀ ਸ੍ਰੀ ਹੇਮਕੁੰਟ ਸਾਹਿਬ, ਗਿਆਨੀ ਕੁਲਵੰਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਭਾਈ ਜਸਵਿੰਦਰ ਸਿੰਘ ਪਟਿਆਲੇ ਵਾਲੇ, ਬੀਬੀ ਜਗਜੀਤ ਕੌਰ ਦਿੱਲੀ ਵਾਲੇ ਨੇ ਹਾਜ਼ਰੀਆਂ ਭਰੀਆਂ, ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।