ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸਮਾਗਮ ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ
Publish Date: Fri, 11 Sep 2026 04:30 PM (IST)
Updated Date: Fri, 11 Sep 2026 04:32 PM (IST)
ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ। ਉਪਰੰਤ ਸਕੂਲ ਦੇ ਵਿਿਦਆਰਥੀਆਂ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਹਨ। ਗੁਰਬਾਣੀ ਕਿਸੇ ਇੱਕ ਵਿਸ਼ੇਸ਼ ਧਰਮ ਜਾਂ ਵਰਗ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਸੱਚਾਈ, ਪਿਆਰ, ਨਿਮਰਤਾ ਅਤੇ ਨੇਕੀ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਬੱਚਿਆਂ ਨੂੰ ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਸਵੇਰੇ-ਸ਼ਾਮ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਗੁਰਬਾਣੀ ਨਾਲ ਜੁੜਨ ਅਤੇ ਗੁਰਬਾਣੀ ਦੁਆਰਾ ਦਰਸਾਏ ਸੱਚੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਵਿਿਦਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਗੁਰਬਾਣੀ ਦਾ ਆਸਰਾ ਲੈਣਗੇ ਤਾਂ ਵਾਹਿਗੁਰੂ ਜੀ ਉਨ੍ਹਾਂ ਨੂੰ ਜੀਵਨ ਵਿੱਚ ਜ਼ਰੂਰ ਸਫਲਤਾ ਅਤੇ ਸੁਖ-ਸ਼ਾਂਤੀ ਬਖ਼ਸ਼ਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ-ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਕੋਆਰਡੀਨੇਟਰ ਮਮਤਾ ਅਰੋੜਾ, ਸਟਾਫ਼ ਅਤੇ ਵਿਿਦਆਰਥੀ ਹਾਜ਼ਰ ਸਨ।