- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਰੇਵਲ ਡੇਲ ਪਬਲਿਕ ਸਕੂਲ ਰਣਗੜ੍ਹ(ਅਟਾਰੀ) ਵਿਖੇ ਡਾ. ਏਪੀਜੇ ਅਬਦੁੱਲ ਕਲਾਮ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਡਾ.

ਤਜਿੰਦਰ ਸਿੰਘ, ਪੰਜਾਬੀ ਜਾਗਰਣ
ਅਟਾਰੀ : ਰੇਵਲ ਡੇਲ ਪਬਲਿਕ ਸਕੂਲ ਰਣਗੜ੍ਹ(ਅਟਾਰੀ) ਵਿਖੇ ਡਾ. ਏਪੀਜੇ ਅਬਦੁੱਲ ਕਲਾਮ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਵਿਰੁੱਧ ਉਨ੍ਹਾਂ ਦੇ ਸੰਘਰਸ਼ ਨੂੰ ਯਾਦ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਿੰਸੀਪਲ ਰਾਜੀਵ ਅਰੋੜਾ ਵੱਲੋਂ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣ ਦਾ ਉਨ੍ਹਾਂ ਦਾ ਸੰਦੇਸ਼ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ ਤਾਂ ਜੋ ਉਨ੍ਹਾਂ ਸਾਰਿਆਂ ਨੂੰ ਚੁਣੌਤੀਆਂ ’ਤੇ ਕਾਬੂ ਪਾਉਣ ਅਤੇ ਦੇਸ਼ ਦੇ ਵਿਕਾਸ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਡਾ. ਅਬਦੁੱਲ ਕਲਾਮ ਨੇ ਉੱਚ ਦਰਜੇ ਦੀ ਰਾਜਨੀਤੀ, ਵਿਗਿਆਨ ਪ੍ਰਤੀ ਵਚਨਬੱਧਤਾ, ਦੇਸ਼ ਭਗਤੀ ਤੇ ਮਾਰਗਦਰਸ਼ਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ। ਉਨ੍ਹਾਂ ਦਾ ਪੂਰਾ ਜੀਵਨ ਇੱਕ ਅਜਿਹੀ ਯਾਤਰਾ ਸੀ ਜੋ ਅਣਥੱਕਤਾ, ਦ੍ਰਿੜਤਾ ਅਤੇ ਗਿਆਨ ਪ੍ਰਤੀ ਪਿਆਰ ਨੂੰ ਦਰਸਾਉਂਦੀ ਸੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਇਸ ਤਰੀਕੇ ਨਾਲ ਤਿਆਰ ਕਰਨ ਲਈ ਕਿਹਾ ਗਿਆ ਕਿ ਉਹ ਖੁਦ ਡਾ. ਏਪੀਜੇ ਅਬਦੁਲ ਕਲਾਮ ਬਣ ਜਾਣ। ਅਖੀਰ ਵਿਚ ਉਨ੍ਹਾਂ ਕਿਹਾ ਕਿ ਡਾ. ਕਲਾਮ ਜਿਨ੍ਹਾਂ ਨੇ ਭਾਰਤ ਨੂੰ ਪ੍ਰਮਾਣੂ ਸ਼ਕਤੀ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਜਿਸ ਕਰਕੇ ਭਾਰਤ ਦੀ ਰੱਖਿਆ ਪ੍ਰਣਾਲੀ ਨੂੰ ਪੂਰੀ ਦੁਨੀਆਂ ਵਿਚ ਮਜ਼ਬੂਤ ਮੰਨਿਆ ਜਾਂਦਾ ਹੈ। ਇਸ ਮੌਕੇ ਸੱਤ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਡਾ. ਏਪੀਜੇ ਅਬਦੁਲ ਕਲਾਮ ਵਜੋਂ ਪੇਸ਼ ਕੀਤਾ ਕਿਉਂਕਿ ਉਹ ਸਾਰੇ ਉੱਚ ਟੀਚੇ ਦੀ ਕਦਰ ਕਰਦੇ ਹਨ, ਗਿਆਨ ਦੀ ਕਦਰ ਕਰਦੇ ਹਨ, ਦ੍ਰਿੜਤਾ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਲਈ ਸਖ਼ਤ ਮਿਹਨਤ ਕਰਦੇ ਹਨ। ਰੈਵਲ ਡੇਲ ਪਬਲਿਕ ਸਕੂਲ ਦੇ ਸਾਰੇ ਬੱਚਿਆਂ ਨੇ ਡਾ. ਕਲਾਮ ਦੁਆਰਾ ਸਮੇਂ ਦੀ ਰੇਤ ਤੇ ਛੱਡੇ ਗਏ ਕਦਮਾਂ ’ਤੇ ਚੱਲਣ ਲਈ ਆਪਣੇ ਆਪ ਨੂੰ ਸਮਰਪਿਤ ਕੀਤਾ।