ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਹੋਈ ਅਹਿਮ ਮੀਟਿੰਗ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅਕਾਲੀ ਦਲ ਵਾਰਿਸ ਪੰਜਾਬ ਦੀ ਇੱਕ ਅਹਿਮ ਮੀਟਿੰਗ ਹਲਕਾ ਇੰਚਾਰਜ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਤੇ ਅਮਨ-
Publish Date: Thu, 26 Nov 2026 04:27 PM (IST)
Updated Date: Thu, 26 Nov 2026 04:28 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅਕਾਲੀ ਦਲ ਵਾਰਿਸ ਪੰਜਾਬ ਦੀ ਇੱਕ ਅਹਿਮ ਮੀਟਿੰਗ ਹਲਕਾ ਇੰਚਾਰਜ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਤੇ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੂਬੇ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਰਕਾਰ ਦੀ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਚਿੰਤਾਜਨਕ ਹਨ। ਮੀਟਿੰਗ ਦੌਰਾਨ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹਲਕੇ ਵਿਚ ਚੋਣ ਮੁਹਿੰਮ ਨੂੰ ਸੁਚੱਜੇ ਅਤੇ ਸਾਰਥਕ ਢੰਗ ਨਾਲ ਚਲਾਉਣ ਲਈ ਕਈ ਅਹਿਮ ਨਿਯੁਕਤੀਆਂ ਵੀ ਕੀਤੀਆਂ ਗਈਆਂ। ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਵੱਲੋਂ ਭਾਈ ਗੁਰਪ੍ਰੀਤ ਸਿੰਘ ਢਪੱਈਆ ਨੂੰ ਕੰਪੇਨ ਇੰਚਾਰਜ, ਭਾਈ ਬਚਿੱਤਰ ਸਿੰਘ ਤਰਸਿੱਕਾ ਨੂੰ ਸਕੱਤਰ ਅਤੇ ਭਾਈ ਜਰਮਨਜੀਤ ਸਿੰਘ ਤਰਸਿੱਕਾ ਨੂੰ ਸਹਾਇਕ ਸਕੱਤਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਭਾਈ ਬਲਵਿੰਦਰ ਸਿੰਘ ਧਰਦਿਉ ਸਾਬਕਾ ਸਰਪੰਚ ਨੂੰ ਮੁਹਿੰਮ ਕੋਆਰਡੀਨੇਟਰ, ਭਾਈ ਨਿਸ਼ਾਨ ਸਿੰਘ ਜੰਡ ਨੂੰ ਸਕੱਤਰ ਜਨਰਲ, ਮਨਪ੍ਰੀਤ ਸਿੰਘ ਮਨੀ ਅਤੇ ਗੁਰਪ੍ਰੀਤ ਸਿੰਘ ਗੈਵੀ ਨੂੰ ਆਈਟੀ ਵਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਭਾਈ ਮਨਿੰਦਰ ਸਿੰਘ ਖ਼ਾਲਸਾ ਬੰਡਾਲਾ ਨੂੰ ਵਿਜ਼ੀਬਿਲਟੀ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਯੂਥ ਪ੍ਰਧਾਨ ਭਾਈ ਜੁਗਰਾਜ ਸਿੰਘ ਉਦੋਨੰਗਲ, ਗੁਰਪ੍ਰੀਤ ਸਿੰਘ ਢਪੱਈਆ ਜ਼ਿਲ੍ਹਾ ਮੀਤ ਪ੍ਰਧਾਨ, ਬਚਿੱਤਰ ਸਿੰਘ ਤਰਸਿੱਕਾ, ਜਰਮਨਜੀਤ ਸਿੰਘ ਫੌਜੀ, ਸਰਪ੍ਰੀਤ ਸਿੰਘ ਢਪੱਈਆ, ਸਾਬਕਾ ਸਰਪੰਚ ਬਲਵਿੰਦਰ ਸਿੰਘ ਧਰਦਿਉ, ਰਣਜੀਤ ਸਿੰਘ ਮਹਿਸਮਪੁਰਾ, ਗੁਰਮੀਤ ਸਿੰਘ ਬੁੱਟਰ, ਰਣਜੀਤ ਸਿੰਘ ਗੁਨੋਵਾਲ, ਸਾਬਕਾ ਸਰਪੰਚ ਬਲਬੀਰ ਸਿੰਘ ਗੁਨੋਵਾਲ, ਬਾਬਾ ਬੂਟਾ ਸਿੰਘ ਬੰਡਾਲਾ, ਧੀਰਾ ਸਿੰਘ ਬੰਡਾਲਾ, ਭਾਈ ਮਨਿੰਦਰ ਸਿੰਘ ਖ਼ਾਲਸਾ ਬੰਡਾਲਾ, ਦਿਲਸੇਰ ਸਿੰਘ ਡੇਹਰੀਵਾਲ, ਹਰਪ੍ਰੀਤ ਸਿੰਘ ਚੱਕੀ ਵਾਲੇ ਮਹਿਸਮਪੁਰਾ, ਗੁਰਦੇਵ ਸਿੰਘ ਗੁਨੋਵਾਲ, ਲਖਬੀਰ ਸਿੰਘ ਧਰਦਿਉ, ਬਾਬੂ ਸਿੰਘ ਜੰਡਿਆਲਾ ਸੋਸ਼ਲ ਐਕਟੀਵਿਸਟ ਆਗੂ ਵਾਰਿਸ ਪੰਜਾਬ ਦੇ, ਬਲਕਾਰ ਸਿੰਘ ਮਾਹਲਾ, ਨੰਬਰਦਾਰ ਤਰਸੇਮ ਸਿੰਘ, ਸਤਪਾਲ ਸਿੰਘ ਸੈਲੰਡਰਾ ਵਾਲਾ, ਬਲਵਿੰਦਰ ਸਿੰਘ ਕੰਗ, ਠੇਕੇਦਾਰ ਕਸ਼ਮੀਰ ਸਿੰਘ, ਮਨਪ੍ਰੀਤ ਸਿੰਘ ਮਨੀ, ਬਲਵਿੰਦਰ ਸਿੰਘ ਬਦੇਸ਼ਾ ਸਮੇਤ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ।