- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਇਕੱਤਰਤਾ ਵਿੱਚ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਸਖ਼ਤ ਫੈਸਲਾ ਲਿਆ ਜਾ ਸਕਦਾ ਹੈ, ਇਸ ਫ਼ੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ। ਇਸ ਇਕੱਤਰਤਾ ਵਿੱਚ ਜਿੱਥੇ ਪੰਥ ਨਾਲ ਸਬੰਧਤ ਵੱਖ-ਵੱਖ ਮਾਮਲੇ ਵਿਚਾਰੇ ਜਾਣਗੇ, ਉਥੇ ਹੀ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਕੁਝ ਸ਼ਾਮਲ ਮੱਦਾਂ ਨੂੰ ਹਟਾਉਣ ਦੇ ਮਾਮਲੇ ਵਿੱਚ ਵੀ ਵਿਚਾਰ ਵਟਾਂਦਰਾ ਹੋਵੇਗਾ। ਇਸ ਇਕੱਤਰਤਾ ਵਿੱਚ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਸਖ਼ਤ ਫੈਸਲਾ ਲਿਆ ਜਾ ਸਕਦਾ ਹੈ, ਇਸ ਫ਼ੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।