30 ਸਤੰਬਰ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ
ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 30 ਸਤੰਬਰ ਨੂੰ ਇਕੱਤਰਤਾ ਬੁਲਾਈ ਗਈ ਹੈ। ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਗਏ ਹਨ। ਪਿਛਲੀ ਇਕੱਤਰਤਾ 22 ਅਗਸਤ ਨੂੰ ਹੋਈ ਸੀ।
Publish Date: Sat, 26 Sep 2026 11:56 AM (IST)
Updated Date: Sat, 26 Sep 2026 12:00 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਸਤੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਹੰਗਾਮੀ ਹੋ ਸਕਦੀ ਹੈ।
ਇਸ ਇਕੱਤਰਤਾ ’ਚ ਅਸਤੀਫਾ ਦੇ ਚੁੱਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਮਾਮਲਾ ਵਿਰੋਧੀ ਧਰ ਵੱਲੋਂ ਚੁੱਕਿਆ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 30 ਸਤੰਬਰ ਨੂੰ ਇਕੱਤਰਤਾ ਬੁਲਾਈ ਗਈ ਹੈ। ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਗਏ ਹਨ। ਪਿਛਲੀ ਇਕੱਤਰਤਾ 22 ਅਗਸਤ ਨੂੰ ਹੋਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿਦਿਆ ਨਾਲ ਸੰਬੰਧਿਤ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।