- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਣਾ ਨੇ ਕਿਹਾ ਕਿ ਇੱਕ ਆਈਪੀਐੱਸ ਅਧਿਕਾਰੀ, ਜਿਸ ਨੇ ਸੰਵਿਧਾਨ ਦੀ ਰੱਖਿਆ ਦੀ ਸਹੁੰ ਚੁੱਕੀ ਹੈ, ਉਹ ਅੱਜ ਆਪਣੇ ਹੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਜੇ ਪੁਲਿਸ ਉਨ੍ਹਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੀ ਤਾਂ ਉਹ ਆਪਣਾ ਕਾਰੋਬਾਰ ਬੰਦ ਕਰਕੇ ਪੰਜਾਬ ਛੱਡਣ ਲਈ ਮਜਬੂਰ ਹੋ ਜਾਣਗੇ।

ਸੰਵਾਦ ਸਹਿਯੋਗੀ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਜਿਊਲਰ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਜੀਵ ਕੁਮਾਰ ਮਾਣਾ ਨੇ ਰੰਗਦਾਰੀ ਦੀਆਂ ਧਮਕੀਆਂ ਤੋਂ ਤੰਗ ਆ ਕੇ ਸ਼ੁੱਕਰਵਾਰ ਸਵੇਰੇ ਆਪਣੀ ਦੁਕਾਨ ਦੇ ਬਾਹਰ ਅਰਧਨਗਨ ਹੋ ਕੇ ਧਰਨਾ ਦੇ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਘਟਨਾ ਦੇ ਵਿਰੋਧ ’ਚ ਹੋਰ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਅਤੇ ਧਰਨੇ ’ਚ ਸ਼ਾਮਲ ਹੋਏ। ਰਾਜੀਵ ਮਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਰੰਗਦਾਰੀ ਦੀਆਂ ਕਾਲਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਜਦੋਂ ਉਨ੍ਹਾਂ ਨੇ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸੋਹੇਲ ਮੀਰ ਕਾਸਿਮ ਨੂੰ ਸ਼ਿਕਾਇਤ ਦਿੱਤੀ ਤਾਂ ਸੁਰੱਖਿਆ ਦੇਣ ਦੀ ਬਜਾਏ ਉਨ੍ਹਾਂ ਦਾ ਮਜ਼ਾਕ ਉਡਾਇਆ ਗਿਆ।
ਮਾਣਾ ਨੇ ਕਿਹਾ ਕਿ ਇੱਕ ਆਈਪੀਐੱਸ ਅਧਿਕਾਰੀ, ਜਿਸ ਨੇ ਸੰਵਿਧਾਨ ਦੀ ਰੱਖਿਆ ਦੀ ਸਹੁੰ ਚੁੱਕੀ ਹੈ, ਉਹ ਅੱਜ ਆਪਣੇ ਹੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਜੇ ਪੁਲਿਸ ਉਨ੍ਹਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੀ ਤਾਂ ਉਹ ਆਪਣਾ ਕਾਰੋਬਾਰ ਬੰਦ ਕਰਕੇ ਪੰਜਾਬ ਛੱਡਣ ਲਈ ਮਜਬੂਰ ਹੋ ਜਾਣਗੇ। ਸ਼ਾਮ ਕਰੀਬ ਸਾਢੇ ਪੰਜ ਵਜੇ ਧਰਨੇ ਵਾਲੀ ਥਾਂ ’ਤੇ ਪਹੁੰਚੇ ਐੱਸਐੱਚਓ ਹਰਪਾਲ ਸਿੰਘ ਨੇ ਮਾਣਾ ਨਾਲ ਗੱਲਬਾਤ ਕਰਕੇ ਸੁਰੱਖਿਆ ਦਾ ਭਰੋਸਾ ਦਿੱਤਾ, ਪਰ ਮਾਣਾ ਨੇ ਧਰਨਾ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ। ਦੇਰ ਸ਼ਾਮ ਤੱਕ ਦੁਕਾਨਦਾਰਾਂ ਦਾ ਧਰਨਾ ਜਾਰੀ ਰਿਹਾ।