- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪਹਿਲਾ ਸਮਾਗਮ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਸ ਤੋਂ ਬਾਅਦ 29 ਨਵੰਬਰ ਨੂੰ ਬੋਦਲ, 5 ਦਸੰਬਰ ਨੂੰ ਬੰਗਾ ਅਤੇ 8 ਦਸੰਬਰ ਨੂੰ ਮੌ ਸਾਹਿਬ ਵਿਖੇ ਸਮਾਗਮ ਹੋਣਗੇ।

ਪੰਜਾਬੀ ਜਾਗਰਣ ਬਿਊਰੋ, ਅੰਮ੍ਰਿਤਸਰ : ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 14 ਨਵੰਬਰ 2026 ਤੋਂ 18 ਫਰਵਰੀ 2027 ਤੱਕ ਵੱਖ-ਵੱਖ ਥਾਵਾਂ ’ਤੇ 15 ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਸਬ-ਕਮੇਟੀ ਦੀ ਇਕੱਤਰਤਾ ਵਿੱਚ ਕੀਰਤਨ ਦਰਬਾਰਾਂ ਤੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪਹਿਲਾ ਸਮਾਗਮ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਸ ਤੋਂ ਬਾਅਦ 29 ਨਵੰਬਰ ਨੂੰ ਬੋਦਲ, 5 ਦਸੰਬਰ ਨੂੰ ਬੰਗਾ ਅਤੇ 8 ਦਸੰਬਰ ਨੂੰ ਮੌ ਸਾਹਿਬ ਵਿਖੇ ਸਮਾਗਮ ਹੋਣਗੇ।
2027 ਵਿੱਚ 2 ਜਨਵਰੀ ਨੂੰ ਮੋਹਾਲੀ, 5 ਜਨਵਰੀ ਨੂੰ ਮਹਿਲਪੁਰ, 10 ਜਨਵਰੀ ਨੂੰ ਆਲਮਗੀਰ (ਲੁਧਿਆਣਾ), 14 ਜਨਵਰੀ ਨੂੰ ਢੇਸੀਆਂ, 22 ਜਨਵਰੀ ਨੂੰ ਬਰਨਾਲਾ, 23 ਜਨਵਰੀ ਨੂੰ ਬਟਾਲਾ, 24 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), 30 ਜਨਵਰੀ ਨੂੰ ਪਟਿਆਲਾ, 7 ਫਰਵਰੀ ਨੂੰ ਬਜੀਦਪੁਰ, 14 ਫਰਵਰੀ ਨੂੰ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਅਤੇ 18 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਸਮਾਗਮ ਕਰਵਾਏ ਜਾਣਗੇ।
ਮੁੱਖ ਸ਼ਤਾਬਦੀ ਸਮਾਗਮ 19 ਤੇ 20 ਫਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਬਚਨ ਸਿੰਘ ਕਰਮੂੰਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਮੈਨੇਜਰ ਮੇਜਰ ਸਿੰਘ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਹਾਜ਼ਰ ਸਨ।