- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੰਤ ਬਾਬਾ ਸੰਤਾਂ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਪਿੰਡ ਹਰੀਆਂ ਵਿਖੇ ਗ੍ਰੰਥੀ ਸਿੰਘ ਭਾਈ ਰਣਜੀਤ ਸਿੰਘ ਪੰਨੂੰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ
ਮਜੀਠਾ : ਸੰਤ ਬਾਬਾ ਸੰਤਾਂ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਪਿੰਡ ਹਰੀਆਂ ਵਿਖੇ ਗ੍ਰੰਥੀ ਸਿੰਘ ਭਾਈ ਰਣਜੀਤ ਸਿੰਘ ਪੰਨੂੰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਵਿਸ਼ਾਲ ਗੁਰਮਤਿ ਦੀਵਾਨ ਸਜਾਏ ਗਏ। ਸੰਗਤਾਂ ਨੂੰ ਭਾਈ ਰਣਜੀਤ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਤੇ ਅਧਾਰਤ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਰਣਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵੱਲੋਂ ਗੁਰੂ ਕੇ ਅਤੁੱਟ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਗ੍ਰੰਥੀ ਸਿੰਘ ਭਾਈ ਰਣਜੀਤ ਸਿੰਘ, ਭਾਈ ਸੁਖਵੀਰ ਸਿੰਘ, ਪ੍ਰਿਥੀਪਾਲ ਸਿੰਘ ਹਰੀਆਂ, ਨਿਰਮਲ ਸਿੰਘ, ਗੁਰਵੇਲ ਸਿੰਘ ਦੋਧੀ , ਇੰਸਪੈਕਟਰ ਰਸ਼ਪਾਲ ਸਿੰਘ, ਮੱਖਣ ਸਿੰਘ, ਹਰਦੇਵ ਸਿੰਘ , ਰਛਪਾਲ ਸਿੰਘ ਬਿੱਟੂ, ਕੁਲਦੀਪ ਸਿੰਘ ਵਿੱਕੀ, ਰਵੀਕਰਨ ਸਿੰਘ, ਤੇਜਿੰਦਰ ਸਿੰਘ, ਲਾਲ ਸਿੰਘ, ਕਪੂਰ ਸਿੰਘ, ਸੁਖਦੇਵ ਸਿੰਘ, ਰਸ਼ਪਾਲ ਸਿੰਘ ਸੋਨੀ, ਗੁਰਦੀਸ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ ਮੰਨਾ, ਪ੍ਰਿੰਸਦੀਪ ਸਿੰਘ, ਦਿਲਬਾਗ ਸਿੰਘ ,ਅਮਰਬੀਰ ਸਿੰਘ, ਚਮਕੋਰ ਸਿੰਘ, ਹਰਜਿੰਦਰ ਸਿੰਘ, ਨਰਿੰਦਰ ਸਿੰਘ, ਗੁਰਮੇਜ ਸਿੰਘ, ਬਲਦੇਵ ਸਿੰਘ, ਤੇਜਿੰਦਰਪਾਲ ਸਰਾਫ, ਸੁਖਵਿੰਦਰ ਸਿੰਘ, ਤਿਲਕ ਰਾਜ, ਬਲਜੀਤ ਸਿੰਘ ਫੋਜੀ, ਮੇਜਰ ਸਿੰਘ, ਪ੍ਰੀਤ ਸਰਾਫ, ਰਮਨਦੀਪ ਸਿੰਘ, ਅਮਰੀਕ ਸਿੰਘ, ਧਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਵੀ ਹਾਜ਼ਰ ਸਨ।