ਸਟਾਫ ਰਿਪੋਰਟਰ, ਅੰਮਿ੍ਤਸਰ : ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਦੀ ਗਰਾਊ-ਡ ਵਿਚ 12 ਫਰਵਰੀ ਨੂੰ ਪ੍ਰੀ-ਪ੍ਾਇਮਰੀ ਕਲਾਸਾਂ ਦੇ ਬੱਚਿਆਂ ਲਈ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਨਰਸਰੀ ਦੇ ਬੱਚਿਆਂ ਨੇ ਸਟੇਸ਼ਨਰੀ ਸ਼ਾਪਿੰਗ, ਯੂਕੇਜੀ ਦੇ ਬੱਚਿਆਂ ਨੇ ਲੈਮਨ-ਸਪੂਨ ਰੇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਪਹਿਲੀ ਜਮਾਤ ਦੇ ਬੱਚਿਆਂ ਵੱਲੋਂ 'ਰੋਪ-ਸਕਿਪਿੰਗ' ਦਾ ਬਹੁਤ ਹੀ ਸ਼ਾਨਦਾਰ ਪ੍ਦਰਸ਼ਨ ਕੀਤਾ ਗਿਆ। ਡਾਇਰੈਕਟਰ/ਪਿ੍ੰਸੀਪਲ ਡਾ. ਧਰਮਵੀਰ ਸਿੰਘ ਨੇ ਜੇਤੂ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿਚ ਵੀ ਅੱਗੇ ਵਧਣ ਲਈ ਪ੍ੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਜੀਵਨ ਦਾ ਇਕ ਜਰੂਰੀ ਅੰਗ ਹਨ ਅਤੇ ਇਹ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਬਹੁਤ ਸਹਾਈ ਹੁੰਦੀਆਂ ਹਨ। ਇਹ ਖੇਡ ਮੁਕਾਬਲੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮਿ੍ਤਪਾਲ ਕੌਰ, ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ, ਖੇਡ ਅਧਿਆਪਕ ਸ੍ਰੀਮਤੀ ਜੋਤੀ ਦੀ ਅਗਵਾਈ ਹੇਠ ਕਰਵਾਏ ਗਏ।