ਪਿੰਡ ਕਾਲੇ ਵਿਖੇ 20 ਦੇ ਕਰੀਬ ਪਰਿਵਾਰ ‘ਆਪ’ ’ਚ ਹੋਏ ਸ਼ਾਮਲ
ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਰ-ਘਰ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
Publish Date: Mon, 31 Aug 2026 06:17 PM (IST)
Updated Date: Mon, 31 Aug 2026 06:19 PM (IST)
ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਰ-ਘਰ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਦੇ ਚਲਦਿਆਂ ਪ੍ਰਦੀਪ ਸਿੰਘ ਤੇਜੀ ਐਡਵੋਕੇਟ (ਮਾਝਾ ਜ਼ੋਨ ਇੰਚਾਰਜ ਆਮ ਆਦਮੀ ਪਾਰਟੀ) ਦੀ ਅਗਵਾਈ ਹੇਠ ਅੰਮ੍ਰਿਤਸਰ ਹਲਕਾ ਪੱਛਮੀ ਦੀ ਵਾਰਡ ਨੰਬਰ 82 ਪਿੰਡ ਕਾਲੇ ਵਿਖੇ 20 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆ ਲੋਕ ਪੱਖੀ ਨੀਤੀਆਂ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਐਡਵੋਕੇਟ ਪ੍ਰਦੀਪ ਸਿੰਘ ਤੇਜੀ ਅਤੇ ਉਨਾਂ ਦੇ ਟੀਮ ਵੱਲੋਂ ਉਕਤ ਲੋਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ, ਗੁਰਮੁਖ ਸਿੰਘ, ਅਵਤਾਰ ਸਿੰਘ ਤਾਰਾ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।