ਜਾਸ, ਅੰਮ੍ਰਿਤਸਰ : ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਵੀਰਵਾਰ ਦੇਰ ਰਾਤ ਇਕ ਨੌਜਵਾਨ ਨੂੰ ਭਾਰਤੀ ਜਾਅਲੀ ਕਰੰਸੀ ਦਾ ਧੰਦਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਲੱਖ, 26 ਹਜ਼ਾਰ, ਅੱਠ ਸੌ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ। ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਵਰਮਾ ਵਾਸੀ ਜਵਾਹਰ ਨਗਰ ਵਜੋਂ ਕੀਤੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਕਿਸੇ ਨੂੰ ਜਾਅਲੀ ਕਰੰਸੀ ਦੀ ਖੇਪ ਸਪਲਾਈ ਕਰਨ ਜਾ ਰਿਹਾ ਹੈ। ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਨਰੇਸ਼ ਦੇ ਕਬਜ਼ੇ ’ਚੋਂ ਉਕਤ ਰਾਸ਼ੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਉਕਤ ਖੇਪ ਪੰਜਾਹ ਹਜ਼ਾਰ ਰੁਪਏ ਵਿਚ ਬਰਾਮਦ ਕੀਤੀ ਹੈ।

Posted By: Shubham Kumar