ਕਿਡਸ ਪ੍ਰਾਈਡ ਸਕੂਲ ’ਚ ਮਨਾਈ ਸ਼੍ਰੀ ਗਣੇਸ਼ ਚਤੁਰਥੀ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਸ ਪ੍ਰਾਈਡ ਸਕੂਲ ਵਿਚ ਸ਼੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਭਗਵਾਨ ਗਣੇਸ਼ ਜੀ ਦੀਆਂ ਸੁੰਦਰ ਝਾਕੀਆਂ ਅਤੇ ਸੱਭਿਆਚਾਰਕ
Publish Date: Mon, 14 Sep 2026 04:20 PM (IST)
Updated Date: Mon, 14 Sep 2026 04:23 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਸ ਪ੍ਰਾਈਡ ਸਕੂਲ ਵਿਚ ਸ਼੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਭਗਵਾਨ ਗਣੇਸ਼ ਜੀ ਦੀਆਂ ਸੁੰਦਰ ਝਾਕੀਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ। ਬੱਚਿਆਂ ਨੇ ਗਣੇਸ਼ ਜੀ ਦੇ ਜੀਵਨ ਅਤੇ ਉਨ੍ਹਾਂ ਤੋਂ ਮਿਲਣ ਵਾਲੀ ਸਿੱਖਿਆ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਨੰਨੇ ਮੁੰਨੇ ਬੱਚਿਆਂ ਨੇ ਸ਼੍ਰੀ ਗਣੇਸ਼ ਵੰਦਨਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਜੈ ਗਣਪਤੀ ਬੱਪਾ ਮੋਰਿਆ ਦੇ ਜੈਕਾਰਿਆਂ ਨਾਲ ਵਿਿਦਆਰਥੀਆਂ ਨੇ ਸ਼੍ਰੀ ਗਣੇਸ਼ ਜੀ ਦੀ ਪੂਜਾ ਅਰਚਨਾ ਕੀਤੀ। ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ ਤੇ ਫੁੱਲਾਂ ਨਾਲ ਸਜਾਇਆ ਗਿਆ। ਸਕੂਲ ਵਿਚ ਸ਼੍ਰੀ ਗਣੇਸ਼ ਜੀ ਦੀ ਮੂਰਤੀ ਸੁਸ਼ੋਭਿਤ ਕਰਕੇ ਸਭ ਦੀ ਸੁੱਖ ਸ਼ਾਂਤੀ ਲਈ ਕਾਮਨਾ ਕੀਤੀ ਗਈ। ਸ਼੍ਰੀ ਗਣੇਸ਼ ਜੀ ਨੂੰ ਬਿਰਾਜਮਾਨ ਕਰਨ ਤੋਂ ਬਾਅਦ ਆਰਤੀ ਕਰਕੇ ਪ੍ਰਸ਼ਾਦ ਦਾ ਭੋਗ ਲਾਇਆ ਗਿਆ ਅਤੇ ਸਾਰੇ ਬੱਚਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਸਕੂਲ ਦੇ ਐਮਡੀ ਸ਼ਾਂਤੀ ਜੈਨ, ਪ੍ਰਿੰਸੀਪਲ ਪ੍ਰੈਟੀ ਜੈਨ ਅਤੇ ਕੋਆਰਡੀਨੇਟਰ ਸਵਿਤਾ ਸ਼ਰਮਾ ਨੇ ਸਾਰੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ।