ਅੰਮ੍ਰਿਤਸਰ ’ਚ ASI ਦੀ ਮੌਤ, ਸਰਕਾਰੀ ਪਿਸਤੌਲ ’ਚੋਂ ਚੱਲੀ ਸੀ ਗੋਲੀ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਫੋਰੈਂਸਿਕ ਟੀਮ ਨੂੰ ਵੀ ਜਾਂਚ ਲਈ ਬੁਲਾ ਲਿਆ ਗਿਆ।ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਆਪਣੀ ਪਿਸਤੌਲ ਸਾਫ਼ ਕਰ ਰਹੇ ਸਨ ਕਿ ਅਚਾਨਕ ਉਸ ’ਚੋਂ ਗੋਲ਼ੀ ਚੱਲ ਗਈ। ਗੋਲ਼ੀ ਲੱਗਦੇ ਹੀ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ।
Publish Date: Fri, 28 Nov 2025 09:32 PM (IST)
Updated Date: Fri, 28 Nov 2025 09:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ (2) ਦੇ ਏਐੱਸਆਈ ਜਤਿੰਦਰ ਦੀ ਸ਼ੁੱਕਰਵਾਰ ਨੂੰ ਸਰਕਾਰੀ ਪਿਸਤੌਲ ’ਚੋਂ ਅਚਾਨਕ ਚੱਲੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀਪੀ ਰਵਿੰਦਰ ਪਾਲ ਸਿੰਘ ਸੰਧੂ ਤੇ ਹੋਰ ਪੁਲਿਸ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ।