- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਐਸਆਈ ਹਰਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੀਪਕ ਸਿੰਘ ਦੇ ਐਨਕਾਊਂਟਰ ਤੋਂ ਬਾਅਦ ਪੁਲਿਸ ਦੂਜੇ ਮੁਲਜ਼ਮ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਸੀਮਾ ਦੇ ਨਾਲ ਲੱਗਦੇ ਪਿੰਡਾਂ ਵਿਚ ਪੁਲਿਸ ਦੀ ਤਲਾਸ਼ ਅਜੇ ਤੱਕ ਜਾਰੀ ਹੈ, ਪਰ ਮੁਲਜ਼ਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਏਐਸਆਈ ਹਰਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੀਪਕ ਸਿੰਘ ਦੇ ਐਨਕਾਊਂਟਰ ਤੋਂ ਬਾਅਦ ਪੁਲਿਸ ਦੂਜੇ ਮੁਲਜ਼ਮ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਸੀਮਾ ਦੇ ਨਾਲ ਲੱਗਦੇ ਪਿੰਡਾਂ ਵਿਚ ਪੁਲਿਸ ਦੀ ਤਲਾਸ਼ ਅਜੇ ਤੱਕ ਜਾਰੀ ਹੈ, ਪਰ ਮੁਲਜ਼ਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ ਹੈ।
ਪਤਾ ਲੱਗਾ ਹੈ ਕਿ ਪੁਲਿਸ ਨੇ ਮੁਲਜ਼ਮ ਦੇ ਪਰਿਵਾਰ ਨੂੰ ਹਿਰਾਸਤ ਵਿਚ ਲੈ ਰੱਖਿਆ ਹੈ। ਰਿਸ਼ਤੇਦਾਰਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਸਰੰਡਰ ਕਰਵਾਉਣ। ਦੀਪਕ ਸਿੰਘ ਦੇ ਐਨਕਾਊਂਟਰ ਤੋਂ ਬਾਅਦ ਮੁਲਜ਼ਮ ਨੇ ਆਪਣਾ ਮੋਬਾਈਲ ਵੀ ਬੰਦ ਕਰ ਰੱਖਿਆ ਹੈ। ਉਸ ਦੀ ਲੋਕੇਸ਼ਨ ਦਾ ਵੀ ਪਤਾ ਨਹੀਂ ਲੱਗ ਰਿਹਾ। ਪਰਿਵਾਰ ਦੇ ਸਾਰੇ ਮੈਂਬਰਾਂ ਦੇ ਮੋਬਾਈਲ ਵੀ ਪੁਲਿਸ ਦੇ ਕਬਜ਼ੇ ਵਿਚ ਹਨ। ਪੁਰਾਣਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ ਦੇ ਮੋਬਾਈਲਾਂ ਦੀ ਫੋਰੈਂਸਿਕ ਟੀਮ ਨੇ ਜਾਂਚ ਕੀਤੀ ਹੈ, ਪਰ ਕਿਸੇ ਤਰ੍ਹਾਂ ਦੀ ਇਤਰਾਜ਼ਯੋਗ ਜਾਂ ਫਿਰ ਸ਼ੱਕੀ ਸਮੱਗਰੀ ਨਹੀਂ ਮਿਲੀ। ਹਾਲਾਕਿ ਸੋਮਵਾਰ ਸ਼ਾਮ ਤੱਕ ਦੀ ਜਾਂਚ ਵਿਚ ਏਐਸਆਈ ਦੀ ਹੱਤਿਆ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਦੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਸਾਹਮਣੇ ਨਹੀਂ ਆ ਸਕੀ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਦੀ ਰਾਤ ਥਾਂਦੇ ਪਿੰਡ ਦੇ ਨੇੜੇ ਪੁਲਿਸ ਵੱਲੋਂ ਏਐਸਆਈ ਦੇ ਕਾਤਲ ਦੀਪਕ ਸਿੰਘ ਨੂੰ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿੱਤਾ ਸੀ। ਉਸ ਦੇ ਕਬਜ਼ੇ ਵਿਚੋਂ ਵਾਰਦਾਤ ਵਿੱਚ ਵਰਤੀ ਗਈ ਪਿਸਟਲ ਅਤੇ ਐਕਟਿਵਾ ਬਰਾਮਦ ਕਰ ਲਈ ਗਈ ਹੈ। ਪਰ ਉਸ ਦੇ ਸਾਥੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ।