ਪੱਤਰ ਪੇ੍ਰਰਕ, ਅੰਮਿ੍ਤਸਰ : ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਸੀਨੀਅਰ ਆਗੂ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸੁਲਤਾਨਵਿੰਡ ਰੋਡ ਮੋਹਨ ਨਗਰ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਸਾਈਂ ਲੀਲਾ ਮੰਦਰ ਤੋਂ ਆਸ਼ੀਰਵਾਦ ਪ੍ਰਰਾਪਤ ਕਰ ਕੇ ਇਲਾਕੇ ਦੇ ਪਰਿਵਾਰਾਂ ਨਾਲ 'ਆਪ' ਦੀਆਂ ਲੋਕ ਪੱਖੀ ਨੀਤੀਆਂ ਬਾਰੇ ਚਰਚਾ ਕਰਨ ਪੁੱਜੇ। ਉਨਾਂ੍ਹ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਰਵਾਇਤੀ ਪਾਰਟੀਆਂ ਦੇ ਹੱਥਾਂ ਦੀਆਂ ਕੱਠਪੁਤਲੀਆਂ ਬਣ ਕੇ ਰਹਿ ਗਈਆਂ ਹਨ। 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲ਼ਾਂ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਅਮਿਤ ਕੁਮਾਰ, ਰਣਜੋਤ ਸਿੰਘ, ਗੁਰਿੰਦਰ ਸਿੰਘ, ਮਨਿੰਦਰ ਸਿੰਘ, ਦਲਜਿੰਦਰ ਸਿੰਘ, ਅਕਸ਼ੈ ਕੁਮਾਰ, ਵਰੁਣ ਕੁਮਾਰ, ਕਿਰਪਾਲ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ, ਹੀਰਾ ਆਦਿ ਇਲਾਕਾ ਵਾਸੀ ਹਾਜ਼ਰ ਸਨ।