ਦਿੱਲੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਜਾਰੀ : ਕਾਲਕਾ
ਦਿੱਲੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ- ਕਾਲਕਾ
Publish Date: Sun, 07 Sep 2025 06:15 PM (IST)
Updated Date: Mon, 08 Sep 2025 04:04 AM (IST)
ਫੋਟੋ: 20 ਕੈਪਸ਼ਨ : ਰਾਹਤ ਕੈਂਪ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦੇ ਹਰਮੀਤ ਸਿੰਘ ਕਾਲਕਾ ਤੇ ਹੋਰ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਡੇਰਾ ਬਾਬਾ ਨਾਨਕ ਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ। ਇਸ ਮੌਕੇ ਕਾਲਕਾ ਨੇ ਹੜ੍ਹ-ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ’ਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ’ਚ ਦੋ ਟਰੱਕ ਰਾਹਤ ਸਮੱਗਰੀ ਵੰਡੀ ਗਈ ਹੈ। ਕਾਲਕਾ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਜੋ ਹੜ੍ਹ ਨਾਲ ਬਰਬਾਦ ਹੋਈ ਜ਼ਮੀਨ ਨੂੰ ਮੁੜ ਖੇਤੀ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ ਤੇ ਉਮੀਦ ਹੈ ਕਿ ਪੰਜਾਬ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ-ਪ੍ਰਭਾਵਿਤ ਖੇਤਰਾਂ ਦੇ ਕੀਤੇ ਜਾਣ ਵਾਲੇ ਦੌਰੇ ਦਾ ਸਵਾਗਤ ਕੀਤਾ।