ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਮੁਖੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਰਾਧਾ ਸੁਆਮੀ ਬਿਆਸ ਮੁਖੀ
Publish Date: Thu, 04 Dec 2025 07:10 PM (IST)
Updated Date: Fri, 05 Dec 2025 04:12 AM (IST)
ਫੋਟੋ: 26-27 ਕੈਪਸ਼ਨ : ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਬਾਬਾ ਗੁਰਿੰਦਰ ਸਿੰਘ ਢਿੱਲੋਂ। ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦਾ ਦੇਣ ਪੂਰਾ ਹਿੰਦੋਸਤਾਨ ਨਹੀਂ ਦੇ ਸਕਦਾ : ਬਾਬਾ ਗੁਰਿੰਦਰ ਸਿੰਘ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਤਮਸਤਕ ਹੋਣ ਪਹੁੰਚੇ। ਨਤਮਸਤਕ ਹੋਣ ਸਮੇਂ ਉਨ੍ਹਾਂ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਉਹ ਕਰੀਬ ਇਕ ਘੰਟਾ ਸ੍ਰੀ ਹਰਿੰਮਦਰ ਸਾਹਿਬ ਕੰਪਲੈਕਸ ’ਚ ਰਹੇ ਤੇ ਉਨ੍ਹਾਂ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦਾ ਦੇਣ ਪੂਰਾ ਹਿੰਦੋਸਤਾਨ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਹਾਲ ’ਚ ਹੀ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸਮਾਗਮ ਮਨਾ ਕੇ ਹਟੇ ਹਾਂ। ਪੂਰੇ ਹਿੰਦੋਸਤਾਨ ’ਚ ਇਹ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਕਰ ਕੇ ਹੀ ਹਿੰਦੋਸਤਾਨ ’ਚ ਸਨਾਤਨ ਕਾਇਮ ਹੈ।