ਪੰਥਕ ਜਥੇਬੰਦੀਆਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ
ਪੰਥਕ ਜਥੇਬੰਦੀਆਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ
Publish Date: Tue, 27 Jan 2026 06:43 PM (IST)
Updated Date: Wed, 28 Jan 2026 04:08 AM (IST)
ਪੰਥਕ ਜਥੇਬੰਦੀਆਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ:
ਅੰਮ੍ਰਿਤਸਰ:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜਥਾ, ਦਲ ਖਾਲਸਾ, ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਪੰਥਕ ਜਥੇਬੰਦੀਆਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਉਪਰੰਤ ਮਤੇ ਪੇਸ਼ ਕੀਤੇ ਗਏ। ਇਸ ਮੌਕੇ ਸਿਮਰਨਜੀਤ ਸਿੰਘ ਮਾਨ, ਪਰਮਜੀਤ ਸਿੰਘ, ਭਾਈ ਸਤਨਾਮ ਸਿੰਘ, ਕੰਵਰਪਾਲ ਸਿੰਘ ਆਦਿ ਆਗੂ ਮੌਜੂਦ ਸਨ। ਉਪਰੋਕਤਾਂ ਵੱਲੋਂ 40 ਸਾਲ ਪਹਿਲਾਂ 1986 ਵਿਚ ਹੋਏ ਸਰਬੱਤ ਖਾਲਸਾ ਵਿਚ ਖਾਲਿਸਤਾਨ ਦੇ ਮਤੇ ਦਾ ਸਮੱਰਥਨ ਕੀਤਾ। ਇਸ ਮੌਕੇ ਗੁਰਦੁਆਰਾ ਸੰਤੌਖਸਰ ਸਾਹਿਬ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਕੱਢਿਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਵੀ ਖਾਲਿਸਤਾਨ ਦੇ ਝੰਡੇ ਲਹਿਰਾਏ ਗਏ ਅਤੇ ਨਾਅਰੇ ਲਗਾਏ ਗਏ।
ਕੈਪਸ਼ਨ:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਵੀ ਖਾਲਿਸਤਾਨ ਦੇ ਝੰਡੇ ਲੈ ਕੇ ਮਾਰਚ ਕੱਢਦੇ ਹੋਏ ਆਗੂ।