ਔਜਲਾ ਨੇ ਵਿਰੋਧੀ ਧਿਰ ਨੂੰ ਨਾ ਬੋਲਣ ਦੇਣ ’ਤੇ ਕੀਤਾ ਰੋਸ ਜ਼ਾਹਿਰ
ਔਜਲਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਨੂੰ ਨਾ ਬੋਲਣ ਦੇਣ ’ਤੇ ਕੀਤਾ ਰੋਸ ਜਾਹਿਰ
Publish Date: Tue, 03 Feb 2026 06:56 PM (IST)
Updated Date: Tue, 03 Feb 2026 06:59 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਨਾ ਦਿੱਤੇ ਜਾਣ ’ਤੇ ਰੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹਿੱਤਾਂ ਨੂੰ ਦਰਕਿਨਾਰ ਕੀਤਾ ਹੈ। ਔਜਲਾ ਨੇ ਕਿਹਾ ਕਿ ਜਦੋਂ ਵੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਬੋਲਣਾ ਸ਼ੁਰੂ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਜਾਂਦਾ ਹੈ ਕਿ ਕਿਤਾਬ ਜਾਂ ਅਖ਼ਬਾਰ ਦਾ ਹਵਾਲਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਸਵਾਲ ਪੁੱਛਣਾ ਹੁੰਦਾ ਹੈ ਅਤੇ ਰਾਹੁਲ ਗਾਂਧੀ ਨੇ ਕੋਈ ਵੀ ਗ਼ੈਰ-ਵਾਜਬ ਗੱਲ ਨਹੀਂ ਕੀਤੀ। ਉਹ ਸਿਰਫ ਇਹ ਦੱਸਣਾ ਚਾਹੁੰਦੇ ਸਨ ਕਿ ਚੀਨ ਭਾਰਤੀ ਸਰਹੱਦ ਅੰਦਰ ਆਇਆ ਹੈ, ਫੌਜ ਦਬਾਅ ਹੇਠ ਹੈ ਤੇ ਰਾਸ਼ਟਰਪਤੀ ਦੇ ਭਾਸ਼ਣ ਵਿਚ ਇਸ ਗੰਭੀਰ ਮਸਲੇ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਇਸ ’ਤੇ ਪ੍ਰਧਾਨ ਮੰਤਰੀ ਨੂੰ ਦੇਸ਼ ਸਾਹਮਣੇ ਜਵਾਬ ਦੇਣਾ ਚਾਹੀਦਾ ਸੀ।