ਸ਼੍ਰੋਮਣੀ ਕਮੇਟੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ ਕੀਤੀ 13 ਹਜ਼ਾਰ
ਇਥੇ ਇਹ ਵੀ ਦਸਣਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸ੍ਰੀ ਅਕਾਲ ਤਖਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ, ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ, ਗੁਰਦੁਆਰਾ ਸ੍ਰੀ ਥੜਾ ਸਾਹਿਬ, ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਜੀ, ਗੁਰਦੁਆਰਾ ਸ੍ਰੀ ਦੁੱਖ ਭੰਜਨੀ ਸਾਹਿਬ, ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ, ਗੁਰਦੁਆਰਾ ਲਾਚੀ ਬੇਰੀ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਦਿ 150 ਦੇ ਕਰੀਬ ਅਸਥਾਨਾਂ ‘ਤੇ ਸ੍ਰੀ ਆਖੰਡ ਪਾਠ ਸਾਹਿਬ ਚਲਦੇ ਹਨ।
Publish Date: Fri, 06 Feb 2026 06:53 PM (IST)
Updated Date: Sat, 07 Feb 2026 04:06 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰਬੰਧ ਅਧੀਨ ਆਉਂਦੇ ਇਤਿਹਾਸਕ ਅਸਥਾਨਾਂ ’ਤੇ ਸੰਗਤ ਵੱਲੋਂ ਵੱਖ-ਵੱਖ ਅਸਥਾਨਾਂ ’ਤੇ ਰਖਵਾਏ ਜਾਂਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 13 ਹਜ਼ਾਰ ਰੁਪਏ ਕਰ ਦਿੱਤੀ ਹੈ। ਇਹ ਭੇਟਾ ਤਕਰੀਬਨ 2 ਸਾਲ ਪਹਿਲਾਂ 11 ਹਜ਼ਾਰ ਰੁਪਏ ਕੀਤੀ ਸੀ, ਜਦਕਿ ਇਸ ਫਰਵਰੀ ਤੋਂ ਇਹ ਭੇਟਾ 13 ਹਜ਼ਾਰ ਰੁਪਏ ਕਰ ਦਿੱਤੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਭੇਟਾ ਸਮੇਂ-ਸਮੇਂ ਸਿਰ ਵਧਾਈ ਜਾਂਦੀ ਹੈ, ਇਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਨਿਭਾਉਂਣ ਵਾਲੇ ਅਖੰਡ ਪਾਠੀ ਸਿੰਘਾਂ ਦਾ ਸੇਵਾ ਫਲ ਵੀ ਵਧਾਇਆ ਜਾਂਦਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਅਧੀਨ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਹੁੰਦੇ ਹਨ, ਉਥੇ 8 ਅਖੰਡ ਪਾਠੀ ਸੇਵਾ ਨਿਭਾਉਂਦੇ ਹਨ, ਜਿਨ੍ਹਾਂ ਦੀ ਭੇਟਾ 9200 ਤੋਂ 9600 ਕੀਤੀ ਹੈ। ਬਾਕੀ ਪ੍ਰਬੰਧ ’ਚ 6 ਅਖੰਡ ਪਾਠੀ ਸਿੰਘ ਸੇਵਾ ਨਿਭਾਉਂਦੇ ਹਨ ਉਨ੍ਹਾਂ ਨੂੰ 7200 ਸੇਵਾ ਫਲ ਦਿੱਤਾ ਜਾਂਦਾ ਹੈ ਤੇ ਇਨ੍ਹਾਂ ਨਾਲ 2 ਧੂਫੀਏ ਵੀ ਡਿਉਟੀ ਨਿਭਾਉਂਦੇ ਹਨ, ਜਿਨ੍ਹਾਂ ਨੂੰ ਇਕ-ਇਕ ਹਜ਼ਾਰ ਰੁਪਏ ਸੇਵਾ ਫਲ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 2 ਸਾਲ ਬਾਅਦ ਵਧਾਈ ਗਈ ਹੈ, ਜਦਕਿ ਪਾਠੀ ਸਿੰਘਾਂ ਨੂੰ ਹਰ ਸਾਲ ਸੇਵਾ ਫਲ ਵਧਾ ਕੇ ਦਿੱਤਾ ਜਾਂਦਾ ਹੈ। ਇਸ ਭੇਟਾ ਵਿਚ ਰਾਗੀ ਜਥੇ, ਰੁਮਾਲਾ ਸਾਹਿਬ ਅਤੇ ਤਿੰਨ ਸਮੇਂ ਕੜਾਹ ਪ੍ਰਸ਼ਾਦਿ ਦੀ ਦੇਗ ਵੀ ਸ਼ਾਮਲ ਹੁੰਦੀ ਹੈ। ਹੋਰ ਸਟਾਫ, ਰੱਖ ਰਖਾਵ ਅਤੇ ਬਿਜਲੀ ਦੇ ਖਰਚੇ ਵੀ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਸਹੂਲਤਾਂ ਨੂੰ ਵੀ ਹਮੇਸ਼ਾ ਧਿਆਨ ’ਚ ਰੱਖਿਆ ਜਾਂਦਾ ਹੈ। ਇਥੇ ਇਹ ਵੀ ਦਸਣਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸ੍ਰੀ ਅਕਾਲ ਤਖਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ, ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ, ਗੁਰਦੁਆਰਾ ਸ੍ਰੀ ਥੜਾ ਸਾਹਿਬ, ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਜੀ, ਗੁਰਦੁਆਰਾ ਸ੍ਰੀ ਦੁੱਖ ਭੰਜਨੀ ਸਾਹਿਬ, ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ, ਗੁਰਦੁਆਰਾ ਲਾਚੀ ਬੇਰੀ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਦਿ 150 ਦੇ ਕਰੀਬ ਅਸਥਾਨਾਂ ‘ਤੇ ਸ੍ਰੀ ਆਖੰਡ ਪਾਠ ਸਾਹਿਬ ਚਲਦੇ ਹਨ। ਇਸੇ ਤਰਾਂ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਚਲਦੇ ਹਨ, ਜਿਥੇ ਸੰਗਤਾਂ ਨੂੰ ਪਾਠ ਕਰਵਾਉਂਣ ਲਈ ਤਿੰਨ ਸਾਲ ਤੱਕ ਦਾ ਲੰਮਾਂ ਇੰਤਜਾਰ ਕਰਨਾ ਪੈਂਦਾ ਹੈ।