ਭਾਈ ਅਭਿਆਸੀ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ
ਭਾਈ ਅਭਿਆਸੀ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ
Publish Date: Thu, 12 Feb 2026 08:35 PM (IST)
Updated Date: Fri, 13 Feb 2026 04:15 AM (IST)
ਫੋਟੋ: 42 ਕੈਪਸ਼ਨ : ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਵਧਾਈ ਦਿੰਦੇ ਹੋਏ ਭਾਈ ਅਜਾਇਬ ਸਿੰਘ ਅਭਿਆਸੀ ਤੇ ਹੋਰ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਤੋਂ ਜਮਾਨਤ ਮਿਲਨ ਤੋਂ ਬਾਅਦ ਭਾਈ ਅਜਾਇਬ ਸਿੰਘ ਅਭਿਆਸੀ ਨੇ ਮੁਾਕਾਤ ਕਰਕੇ ਫੁੱਲਾ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ ਅਤੇ ਚੜਦੀਕਲ੍ਹਾ ਲਈ ਆਦਾਸ ਕੀਤੀ। ਭਾਈ ਅਭਿਆਸੀ ਨੇ ਕਿਹਾ ਕਿ ਸੱਚ ਦੀ ਹਮੇਸ਼ਾਂ ਜਿੱਤ ਹੁੰਦੀ ਹੈ। ਬਿਕਰਮ ਸਿੰਘ ਮਜੀਠੀਆ ਆਮ ਲੋਕਾਂ ਦੇ ਦਿਲਾਂ ਵਿਚ ਵਸਦੇ ਹਨ ਅਤੇ ਹਮੇਸ਼ਾਂ ਹੀ ਗੁਰੂ ਭਹਿ ਭਾਵਨੀ ਵਿਚ ਰਹਿ ਕੇ ਜੀਵਨ ਬਤੀਤ ਕਰਦੇ ਹਨਪ। ਮਜੀਠਾ ਹਲਕੇ ਦੇ ਲੋਕ ਬਿਕਰਮ ਸਿੰਘ ਮਜੀਠੀਆ ਨਾਲ ਪਰਿਵਾਰ ਵਾਂਗ ਆਪਣੇ ਦੁੱਖ ਸੁੱਖ ਸਾਂਝੇ ਕਰਦੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਨੇ ਆਪਣੇ ਹਲਕੇ ਨੂੰ ਹਮੇਸ਼ਾਂ ਹੀ ਮਾਨ ਦਿੱਤਾ ਹੈ, ਜਿਸ ਲਈ ਹਕਲੇ ਦੇ ਲੋਕ ਬਿਕਰਮ ਸਿੰਘ ਮਜੀਠੀਆ ਨਾਲ ਪਿਆਰ ਕਰਦੇ ਹਨ।