ਬਾਬਾ ਨਿਹਾਲ ਦਾਸ ਦੀ ਯਾਦ ’ਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ
ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ
Publish Date: Fri, 13 Feb 2026 05:00 PM (IST)
Updated Date: Fri, 13 Feb 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਾਬਾ ਨਿਹਾਲ ਦਾਸ ਜੀ ਦੀ ਪਵਿੱਤਰ ਯਾਦ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਹਿੱਸਾ ਲਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਿਰਕਤ ਕੀਤੀ ਅਤੇ ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬਾਬਾ ਨਿਹਾਲ ਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ। ਈਟੀਓ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ ਅਤੇ ਪੰਜਾਬ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਬੱਡੀ ਸਮੇਤ ਹੋਰ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ’ਤੇ ਹੋ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ। ਕਬੱਡੀ ਕੱਪ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।