ਸੂਬੇ ਦੇ ਸੜਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ : ਵਿਧਾਇਕ ਰਮਦਾਸ
ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ– ਵਿਧਾਇਕ ਰਮਦਾਸ
Publish Date: Fri, 13 Feb 2026 05:04 PM (IST)
Updated Date: Fri, 13 Feb 2026 05:06 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਟਾਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਭਰ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ ਵਿਖੇ 10.17 ਕਿਲੋਮੀਟਰ ਸੜਕਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਵਿਧਾਇਕ ਰਮਦਾਸ ਨੇ ਦੱਸਿਆ ਕਿ ਅਟਾਰੀ ਹਲਕੇ ਅਧੀਨ ਪਿੰਡ ਖਾਸਾ, ਪਿੰਡ ਕਾਉਂਕੇ ਤੋਂ ਨਾਮਧਾਰੀ ਮੌਹਾਵਾ, ਪਿੰਡ ਭਰੌਵਾਲ, ਪਿੰਡ ਚੀਚੇ ਤੋਂ ਲੱਧੇਵਾਲ ਅਤੇ ਪਿੰਡ ਚੀਚੇ ਤੋਂ ਪੀਰ ਧੂਰੀ ਸੜਕ ਦੀ ਮੁਰੰਮਤ ਅਤੇ ਮਜ਼ਬੂਤੀ ਲਈ ਕਰੀਬ 1 ਕਰੋੜ 71 ਲੱਖ 52 ਹਜ਼ਾਰ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਕੰਮ ਦਾ ਨੀਂਹ ਪੱਥਰ ਰੱਖਿਆ। ਰਮਦਾਸ ਨੇ ਦੱਸਿਆ ਕਿ ਇਸ ਸਾਰੇ ਕੰਮ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤ ਇਸ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੁਣਵੱਤਾ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸੜਕਾਂ ਦਾ ਕੰਮ ਮੁਕੰਮਲ ਹੋਣ ਨਾਲ ਨੇੜਲੇ ਪਿੰਡਾ ਦੇ ਲੋਕਾਂ ਨੂੰ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮਜ਼ਬੂਤੀ ਨਾਲ ਸੜਕੀ ਦੁਰਘਟਨਾਵਾਂ ਵਿਚ ਕਮੀ ਆਉਂਦੀ ਹੈ ਅਤੇ ਕਈ ਕੀਮਤੀ ਜਾਨਾਂ ਵੀ ਬਚਦੀਆਂ ਹਨ। ਇਸ ਮੌਕੇ ਚੇਅਰਪਰਸਨ ਸੀਮਾ ਸੋਢੀ, ਕੈਪਟਨ ਜੇਕੇ ਸਿੰਘ, ਐੱਸਡੀਓ ਮੰਡੀ ਬੋਰਡ ਅੰਮ੍ਰਿਤਪਾਲ ਸਿੰਘ, ਜੇਈ ਹਰਬੰਸ ਸਿੰਘ, ਸਰਪੰਚ ਹਰਪਾਲ ਸਿੰਘ, ਭਗਵੰਤ ਸਿੰਘ, ਮੁਖਮੀਤ ਸਿੰਘ, ਨਿਰਵੈਲ ਸਿੰਘ, ਕੰਵਲਜੀਤ ਸਿੰਘ ਮੋਨੂੰ, ਸਤਨਾਮ ਸਿੰਘ, ਸਰਵਣ ਸਿੰਘ, ਨਰਿੰਦਰ ਸ਼ਰਮਾ, ਰਾਕੇਸ਼ ਰਾਜੂ, ਗੁਰਪ੍ਰੀਤ ਸਿੰਘ, ਡਾ. ਮਨਦੀਪ ਸਿੰਘ, ਡਾ. ਦਿਲਬਾਗ ਸਿੰਘ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।