ਅਗਨੀਵੀਰ ਆਰਮੀ ਦੀ ਭਰਤੀ ਰਜਿਸਟ੍ਰੇਸ਼ਨ ਸ਼ੁਰੂ
ਅਗਨੀਵੀਰ ਆਰਮੀ ਦੀ ਭਰਤੀ ਰਜਿਸਟਰੇਸ਼ਨ 13 ਫਰਵਰੀ ਤੋਂ ਸ਼ੁਰੂ
Publish Date: Fri, 13 Feb 2026 05:25 PM (IST)
Updated Date: Fri, 13 Feb 2026 05:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤੀ ਸੇਨਾ ਵਿਚ ਭਰਤੀ ਹੋਣ ਦੇ ਚਾਹਵਾਨ ਲੜਕੇ ਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਰੁਜ਼ਗਾਰ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ। ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿਚ ਦੋ ਵੱਖ-ਵੱਖ ਪੋਸਟਾਂ ’ਚ ਵੀ ਅਪਲਾਈ ਕਰ ਸਕਦੇ ਹਨ। ਕਰੀਅਰ ਕਾਊਂਸਲਰ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ।