ਸਾਥੀ ਰੰਧਾਵਾ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਟ
ਸਾਥੀ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ
Publish Date: Fri, 13 Feb 2026 05:29 PM (IST)
Updated Date: Fri, 13 Feb 2026 05:33 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਬਾਨੀ ਪ੍ਰਧਾਨ ਸਾਥੀ ਸੁਖਵਿਦਰ ਸਿੰਘ ਰੰਧਾਵਾ ਵੱਲੋਂ ਯੂਨੀਵਰਸਿਟੀ ਮੁਲਾਜ਼ਮਾਂ ਨੂੰ ਦਿੱਤੀਆਂ ਸੇਵਾਵਾਂ ਦੀ ਯਾਦ ਵਿੱਚ ਕੈਂਪਸ ਵਿਖੇ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੇ ਸਨੇਹੀਆਂ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਅਮਰਜੀਤ ਸਿੰਘ ਬਾਈ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਥੀ ਸੁਖਵਿੰਦਰ ਸਿੰਘ ਰੰਧਾਵਾ ਨੇ 24 ਸਾਲ ਐਸੋਸੀਏਸ਼ਨ ਦੀ ਪ੍ਰਧਾਨਗੀ ਕੀਤੀ ਅਤੇ ਯੂਨੀਵਰਸਿਟੀ ਕਰਮਚਾਰੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਯੂਨੀਵਰਸਿਟੀ ਅਧਿਕਾਰੀਆਂ ਨਾਲ ਗੱਲਬਾਤ ਰਾਹੀਂ ਜੇ ਲੋੜ ਪਈ ਤਾਂ ਸੰਘਰਸ਼ ਵੀ ਕੀਤੇ। ਸਭ ਤੋਂ ਅਹਿਮ ਮੰਗ ਯੂਨੀਵਰਸਿਟੀ ਕਰਮਚਾਰੀਆਂ ਦੀ ਪੈਨਸ਼ਨ ਲਾਗੂ ਕਰਵਾਉਣ ਲਈ 1990 ਵਿੱਚ ਵੱਡਾ ਯੋਗਦਨ ਪਾਇਆ ਤੇ ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਸਿਨਿਆਰਟੀ ਦੇ ਆਧਾਰ ’ਤੇ ਕਰਵਾਉਣ ਲਈ ਯੂਨੀਵਰਸਿਟੀ ਪਾਸੋਂ ਕਾਨੂੰਨ ਵੀ ਬਣਵਾਏ ਜੋ ਅੱਜ ਤਕ ਲਾਗੂ ਹਨ। ਅਮਰਜੀਤ ਬਾਈ ਨੇ ਦੱਸਿਆ ਕਿ ਸੰਨ 1979 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚੰਗ ਐਸੋਸੀਏਸ਼ਨ ਹੋਂਦ ਵਿੱਚ ਆਈ ਅਤੇ ਚੋਣਾਂ ਵਿੱਚ ਸਾਥੀ ਰੰਧਾਵਾ ਪ੍ਰਧਾਨਗੀ ਦੇ ਅਹੁਦੇ ਲਈ ਚੁਣੇ ਗਏ ਅਤੇ ਉਨ੍ਹਾਂ ਨੇ ਐਸੋਸੀਏਸ਼ਨ ਲਈ ਬਹੁਤ ਵਧੀਆ ਸੇਵਾਵਾਂ ਦਿੱਤੀਆਂ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸਾਥੀ ਜਗੀਰ ਸਿੰਘ, ਪ੍ਰੋਫੈਸਰ ਬਿਕਰਮ ਸਿੰਘ ਘੁੰਮਣ, ਅਜਮੇਰ ਸਿੰਘ, ਪ੍ਰੋਫੈਸਰ ਜਗਰੂਪ ਸਿੰਘ, ਅਮਰਜੀਤ ਸਿੰਘ ਸਿੱਧੂ, ਵਰਿੰਦਰ ਸ਼ਰਮਾ ਆਦਿ ਸ਼ਾਮਲ ਸਨ। ਇਸ ਮੌਕੇ ਕੁਲਦੀਪ ਰੰਧਾਵਾ ਨੇ ਦੁੱਖ ਵਿੱਚ ਸ਼ਾਮਲ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਅਮਰਜੀਤ ਸਿੰਘ ਬਾਈ ਨੇ ਨਿਭਾਈ।