ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 17 ਨੂੰ ਹੋਵੇਗੀ ਇਕੱਤਰਤਾ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 17 ਫਰਵਰੀ ਨੂੰ ਹੋਵੇਗੀ ਵਰਕਿੰਗ ਕਮੇਟੀ ਅਤੇ ਜਿਲਾ ਪ੍ਰਧਾਨਾਂ ਦੀ ਅਹਿਮ ਮੀਟਿੰਗ
Publish Date: Fri, 13 Feb 2026 05:57 PM (IST)
Updated Date: Fri, 13 Feb 2026 06:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੈਂਬਰ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਦੀ ਮੀਟਿੰਗ 17 ਫਰਵਰੀ ਨੂੰ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ 17 ਫਰਵਰੀ ਨੂੰ 10 ਵਜੇ ਸਵੇਰੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਦੁਪਹਿਰ 1.30 ਵਜੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਵੇਗੀ, ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਜਾਵੇਗੀ। ਪਾਰਟੀ ਪ੍ਰਧਾਨ ਵੱਲੋਂ ਸਮੂਹ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਜਿੱਥੇ ਪੰਜਾਬ ਦੇ ਭਖਦੇ ਮਸਲਿਆਂ ਸੰਬਧੀ ਵਿਚਾਰ ਚਰਚਾ ਹੋਵੇਗੀ ਉੱਥੇ ਹੋਲੇ ਮੁਹੱਲੇ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਬਾਰੇ ਵੀ ਜਾਣਕਾਰੀ ਸਾਂਝੀ ਕਰ ਕੇ ਇਕੱਠ ਕਰਨ ਲਈ ਹਲਕਾ ਵਾਈਸ ਡਿਊਟੀਆਂ ਲਾਉਣਗੇ।