ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
750 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
Publish Date: Fri, 13 Feb 2026 06:06 PM (IST)
Updated Date: Fri, 13 Feb 2026 06:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਘਰਿੰਡਾ ਥਾਣੇ ਦੀ ਪੁਲਿਸ ਨੇ ਵੀਰਵਾਰ ਰਾਤ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ 750 ਗ੍ਰਾਮ ਹੈਰੋਇਨ, 65 ਗ੍ਰਾਮ ਪੈਕਿੰਗ ਕਵਰ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ ਅਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਏਐੱਸਆਈ ਹਰਪਾਲ ਸਿੰਘ ਨੇ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਕਰਨਲ ਸਿੰਘ ਉਰਫ਼ ਕਰਨਲ ਵਜੋਂ ਕੀਤੀ ਹੈ, ਜੋ ਕਿ ਸਰਹੱਦੀ ਪਿੰਡ ਧਨੋਏ ਦੇ ਵਸਨੀਕ ਹਨ। ਦੋਵੇਂ ਮੁਲਜ਼ਮ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਹੇ ਸਨ, ਜਦੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।