ਖਾਲਸਾ ਯੂਨੀਵਰਸਿਟੀ ਨੇ ਬਸੰਤ ਤਿਉਹਾਰ ਮਨਾਇਆ
ਖਾਲਸਾ ਯੂਨੀਵਰਸਿਟੀ ਵਲੋਂ ਬਸੰਤ ਤਿਉਹਾਰ ਮਨਾਇਆ
Publish Date: Fri, 13 Feb 2026 06:49 PM (IST)
Updated Date: Fri, 13 Feb 2026 06:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਾਲਸਾ ਯੂਨੀਵਰਸਿਟੀ ਵੱਲੋਂ ਬਸੰਤ ਦਾ ਤਿਉਹਾਰ ਮਨਾਇਆ ਗਿਆ। ਜਿਸ ’ਚ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਪ੍ਰੋਗਰਾਮ ਮੌਕੇ ਸ਼ਬਦ ਗਾਇਨ, ਭਾਸ਼ਣ, ਨਾਚ, ਮਿਸ ਬਸੰਤ ਮੁਕਾਬਲਾ, ਪਤੰਗ ਉਡਾਉਣ, ਪਕਵਾਨ ਬਣਾਉਣ ਅਤੇ ਫੁੱਲ਼ਾਂ ਦੀ ਸਜਾਵਟ ਦੇ ਮੁਕਾਬਲੇ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਪੀਲੇ ਰੰਗ ਦੇ ਪਹਿਰਾਵਿਆਂ ਨਾਲ ਸਜਿਆ ਕੈਂਪਸ ਬਸੰਤ ਦੀ ਆਮਦ ਦਾ ਸੋਹਣਾ ਦ੍ਰਿਸ਼ ਪੇਸ਼ ਕਰ ਰਿਹਾ ਸੀ। ਇਸ ਤੋਂ ਪਹਿਲਾਂ ਡਾ. ਸੁਰਿੰਦਰ ਕੌਰ ਨੇ ਡਾ. ਮਹਿਲ ਸਿੰਘ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਰਮਿੰਦਰ ਕੌਰ ਡੀਨ ਭਾਸ਼ਾਵਾਂ ਦਾ ਖਾਲਸਾ ਯੂਨੀਵਰਸਿਟੀ ਸਟੂਡੈਂਟ ਵੈੱਲਫੇਅਰ ਡੀਨ ਡਾ. ਅਜੈ ਸਹਿਗਲ ਅਤੇ ਡਾ. ਰਿਤੂ ਧਵਨ ਡੀਨ ਕਾਮਰਸ ਐਂਡ ਮੈਨੇਜਮੈਂਟ ਨਾਲ ਮਿਲ ਕੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਬਸੰਤ ਦਾ ਤਿਉਹਾਰ ਖੁਸ਼ੀ, ਉਮੀਦ ਅਤੇ ਨਵੇਂ ਆਰੰਭ ਦਾ ਪ੍ਰਤੀਕ ਹੈ। ਜਿਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਡਾ. ਮਹਿਲ ਸਿੰਘ ਨੇ ਡਾ. ਗੋਗੋਆਣੀ ਨਾਲ ਮਿਲ ਕੇ ਇਨਾਮ ਪ੍ਰਦਾਨ ਕੀਤੇ। ਇਸ ਮੌਕੇ ਡਾ. ਸਹਿਗਲ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ’ਤੇ ਸਵਾਗਤ ਕਰਦਿਆਂ ਉਪ ਕੁਲਪਤੀ ਡਾ. ਮਹਿਲ ਸਿੰਘ ਦੀ ਅਗਵਾਈ ਅਤੇ ਪੇ੍ਰਨਾ ਸਬੰਧੀ ਧੰਨਵਾਦ ਪ੍ਰਗਟ ਕੀਤਾ। ਇਸ ਪੋ੍ਗਰਾਮ ਦਾ ਮੰਚ ਸੰਚਾਲਨ ਡਾ. ਪ੍ਰਦੀਪ ਕੌਰ ਅਤੇ ਸਮਨਦੀਪ ਕੌਰ ਵੱਲੋਂ ਕੀਤਾ ਗਿਆ। ਪੋ੍ਗਰਾਮ ਦੌਰਾਨ ਕੋਆਰਡੀਨੇਟਰ ਡਾ. ਸ਼ਰੀਨਾ ਮਹਾਜਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖ਼ਾਲਸਾ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ, ਡਾ. ਮਨਬੀਰ ਕੌਰ, ਡੀਨ ਸਾਇੰਸਜ਼ ਤੇ ਹੋਰ ਸਟਾਫ਼ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।