ਐੱਸਜੀਪੀਸੀ ਤੋਂ ਸੇਵਾਮੁਕਤ ਹੋਏ ਤਿੰਨ ਮੈਂਬਰ ਸਨਮਾਨਿਤ
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਹੋਰਨਾਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ
Publish Date: Tue, 31 Mar 2026 06:24 PM (IST)
Updated Date: Wed, 01 Apr 2026 04:10 AM (IST)

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਹੋਰਨਾਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ ਫੋਟੋ: 40 ਕੈਪਸ਼ਨ : ਸੇਵਾ ਮੁਕਤ ਹੋਏ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸਨਮਾਨਿਤ ਕਰਨ ਸਮੇਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ ਵਿਰਾਸਤ ਹਨ, ਜਿਨ੍ਹਾਂ ਨੇ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਭਾਈ ਈਸ਼ਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੇਜਰ ਸਿੰਘ, ਪ੍ਰਜਿੰਦਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਰਾਜਪਾਲ ਸਿੰਘ, ਓਂਕਾਰ ਸਿੰਘ, ਗੁਰਦੀਪ ਸਿੰਘ ਕੰਗ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।