ਜਲੰਧਰ ਵਾਸੀ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ
ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ
Publish Date: Fri, 10 Apr 2026 07:00 PM (IST)
Updated Date: Sat, 11 Apr 2026 04:12 AM (IST)

ਫੋਟੋ: 22 ਕੈਪਸ਼ਨ : ਇੰਦਰਜੀਤ ਸਿੰਘ ਗੋਲਾਟੀ ਨੂੰ ਸਿਰੋਪਾਓ ਤੇ ਮਾਡਲ ਦੇ ਕੇ ਸਨਮਾਨਿਤ ਕਰਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ’ਚ ਜਲੰਧਰ ਵਾਸੀ ਇੰਦਰਜੀਤ ਸਿੰਘ ਗੋਲਾਟੀ ਨੇ 25 ਲੱਖ ਦੀ ਸੇਵਾ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇੰਦਰਜੀਤ ਸਿੰਘ ਗੋਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਤੇ ਆਪਣੀ ਸਮਰਥਾ ਅਨੁਸਾਰ ਸੇਵਾ ਕਰਨ ਦੀ ਹਰ ਸਿੱਖ ਦੀ ਦਿਲੀ ਭਾਵਨਾ ਹੁੰਦੀ ਹੈ। ਸ਼ਰਧਾਲੂ ਸਿੱਖ ਆਪਣੀ ਦਸਵੰਦ ਭੇਟਾ ਗੁਰੂ ਸਾਹਿਬ ਦੇ ਅਰਪਣ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ। ਇਸੇ ਤਹਿਤ ਹੀ ਜਲੰਧਰ ਨਿਵਾਸੀ ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਲਈ 25 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੰਦਰਜੀਤ ਸਿੰਘ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।