ਸਕੂਲੀ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22,35,247 ਰੁਪਏ ਦੀ ਮਦਦ
ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ
Publish Date: Fri, 24 Apr 2026 06:49 PM (IST)
Updated Date: Sat, 25 Apr 2026 04:10 AM (IST)

ਫੋਟੋ: 14 ਕੈਪਸ਼ਨ : ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ ਰਾਸ਼ੀ ਜਾਰੀ ਕਰਨ ਸਮੇਂ ਭਾਈ ਅਜੈਬ ਸਿੰਘ ਅਭਿਆਸੀ ਤੇ ਹੋਰ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ’ਚ ਸਕੂਲਾਂ/ਕਾਲਜਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਦੇ ਰੂਪ ’ਚ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿੱਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਇਸ ਮੌਕੇ ਇੰਚਾਰਜ ਬਲਦੇਵ ਸਿੰਘ, ਗੁਰਮਤਿ ਵਿਿਦਆਲਾ ਛੱਤੀਸਗੜ੍ਹ ਦੇ ਇੰਚਾਰਜ ਅਜੀਤ ਸਿੰਘ, ਇੰਸਪੈਕਟਰ ਚੰਚਲਦੀਪ ਸਿੰਘ ਵੀ ਮੌਜੂਦ ਸਨ।