7 ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਐੱਮਪੀ ਔਜਲਾ ਦਾ ਸਿਆਸੀ ਹਮਲਾ
ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਘਟਨਾਕ੍ਰਮ ਦਾ ਪੰਜਾਬ ਦੀ ਰਾਜਨੀਤੀ ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਇਹ ਲੋਕ ਜਨ ਆਧਾਰ ਵਾਲੇ ਆਗੂ ਨਹੀਂ ਸਗੋਂ ‘ਵਪਾਰੀ ਸੋਚ’ ਵਾਲੇ ਲੋਕ ਸਨ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਵਰਕਰਾਂ ਨੂੰ ਨਜ਼ਰ-ਅੰਦਾਜ਼ ਕਰ ਕੇ ਰਾਜ ਸਭਾ ’ਚ ਭੇਜਿਆ ਸੀ। ਪੰਜਾਬ ਦੀ ਜਨਤਾ ਨੇ ਇਨ੍ਹਾਂ ਨੂੰ ਸਿੱਧੇ ਤੌਰ ’ਤੇ ਨਹੀਂ ਚੁਣਿਆ ਸੀ।
Publish Date: Fri, 24 Apr 2026 08:25 PM (IST)
Updated Date: Sat, 25 Apr 2026 10:24 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ। ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਘਟਨਾਕ੍ਰਮ ਦਾ ਪੰਜਾਬ ਦੀ ਰਾਜਨੀਤੀ ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਇਹ ਲੋਕ ਜਨ ਆਧਾਰ ਵਾਲੇ ਆਗੂ ਨਹੀਂ ਸਗੋਂ ‘ਵਪਾਰੀ ਸੋਚ’ ਵਾਲੇ ਲੋਕ ਸਨ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਵਰਕਰਾਂ ਨੂੰ ਨਜ਼ਰ-ਅੰਦਾਜ਼ ਕਰ ਕੇ ਰਾਜ ਸਭਾ ’ਚ ਭੇਜਿਆ ਸੀ। ਪੰਜਾਬ ਦੀ ਜਨਤਾ ਨੇ ਇਨ੍ਹਾਂ ਨੂੰ ਸਿੱਧੇ ਤੌਰ ’ਤੇ ਨਹੀਂ ਚੁਣਿਆ ਸੀ।
ਔਜਲਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਪਤਨ ਦੀ ਸ਼ੁਰੂਆਤ ਹੈ ਤੇ 2027 ’ਚ ਪੰਜਾਬ ਦੇ ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਇਸ ਸਿਆਸੀ ਘਟਨਾਕ੍ਰਮ ਨੇ ਸਾਫ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਨੀਂਹ ਸਿਧਾਂਤਾਂ ’ਤੇ ਨਹੀਂ, ਸਗੋਂ ਮੌਕਾਪ੍ਰਸਤੀ ’ਤੇ ਟਿਕੀ ਹੋਈ ਸੀ। ਉਨ੍ਹਾਂ ਭਾਜਪਾ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਨੈਤਿਕਤਾ ਦੇ ਆਧਾਰ ’ਤੇ ਰਾਜਨੀਤੀ ਨਹੀਂ ਕਰਦੀ, ਸਗੋਂ ਜਿੱਥੇ ਉਸ ਦਾ ਵਜੂਦ ਕਮਜ਼ੋਰ ਹੁੰਦਾ ਹੈ, ਉੱਥੇ ਏਜੰਸੀਆਂ ਦੇ ਦਬਾਅ ਤੇ ਜ਼ੋਰ ਨਾਲ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਲ-ਬਦਲ ਨਾਲ ਨਾ ਪੰਜਾਬ ਨੂੰ ਕੋਈ ਫਰਕ ਪੈਣਾ ਹੈ ਅਤੇ ਨਾ ਹੀ ਭਾਜਪਾ ਨੂੰ ਕੋਈ ਸਿਆਸੀ ਲਾਭ ਮਿਲਣਾ ਹੈ।
ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਮਰਪਿਤ ਵਰਕਰਾਂ ਨੂੰ ਪਿੱਛੇ ਧੱਕ ਕੇ ਜਿਨ੍ਹਾਂ ਲੋਕਾਂ ਨੂੰ ਅੱਗੇ ਲਿਆਇਆ, ਅੱਜ ਉਸੇ ਦਾ ਖਾਮਿਆਜ਼ਾ ਭੁਗਤ ਰਹੀ ਹੈ। ਜੋ ਬੀਜਿਆ ਹੈ, ਓਹੀ ਕੱਟ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ ਸਿਰਫ ਆਮ ਆਦਮੀ ਪਾਰਟੀ ਦੀ ਅੰਦਰੂਨੀ ਕਮਜ਼ੋਰੀ ਹੀ ਬੇਨਕਾਬ ਨਹੀਂ ਕਰਦਾ, ਸਗੋਂ ਇਹ ਵੀ ਸਾਬਤ ਕਰਦਾ ਹੈ ਕਿ ਸਿਧਾਂਤਹੀਣ ਰਾਜਨੀਤੀ ਜ਼ਿਆਦਾ ਦਿਨ ਨਹੀਂ ਚੱਲ ਸਕਦੀ। ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ 2027 ਵਿਚ ਇਸ ਦਾ ਜਵਾਬ ਦੇਵੇਗੀ।