ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁਲਾਜ਼ਮਾਂ ਨੂੰ ਦਿੱਤੀਆਂ ਤਰੱਕੀਆਂ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁਲਾਜਮਾਂ ਨੂੰ ਦਿੱਤੀਆਂ ਤਰੱਕੀਆਂ
Publish Date: Tue, 28 Apr 2026 06:39 PM (IST)
Updated Date: Wed, 29 Apr 2026 04:13 AM (IST)
ਮੇਜਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਜਰਨਲ ਮੈਨੇਜਰ ਕੀਤਾ ਨਿਯੁਕਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜਮਾਂ ਨੂੰ ਤਰੱਕੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾਂ ਵੱਖ-ਵੱਖ ਅਧਿਕਾਰੀਆਂ ਦੇ ਵਿਭਾਗਾਂ ਵਿਚ ਵੀ ਤਬਦੀਲੀ ਕੀਤੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਰਨਲ ਮੈਨੇਜਰ ਭਗਵੰਤ ਸਿੰਘ ਨੂੰ ਵਧੀਕ ਸਕੱਤਰ ਵੱਜੋਂ ਪਦਉੱਨਤ ਕੀਤਾ ਹੈ। ਇਸ ਦੇ ਨਾਲ ਹੀ ਅਮਲਾ ਵਿਭਾਗ ਦੇ ਇੰਚਾਰਜ ਮੇਜਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਰਨਲ ਮੈਨੇਜਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਜਸਵਿੰਦਰ ਸਿੰਘ ਜੱਸੀ ਨੂੰ ਵਧੀਕ ਸਕੱਤਰ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨਜਰ ਜਾਇਦਾਦ ਸਤਨਾਮ ਸਿੰਘ ਰਿਆੜ ਨੂੰ ਮੀਤ ਸਕੱਤਰ ਵੱਜੋਂ ਨਿਯੁਕਤ ਕੀਤਾ ਹੈ। ਟਰੱਸਟ ਵਿਭਾਗ ਦੇ ਇੰਚਾਰਜ ਅਜਾਦਦੀਪ ਸਿੰਘ ਨੂੰ ਮੀਤ ਸਕੱਤਰ ਟਰੱਸਟ ਵਿਭਾਗ, ਲਿਟਰੇਚਰ ਵਿਭਾਗ ਦੇ ਇੰਚਾਰਜ ਗੁਰਮੀਤ ਸਿੰਘ ਮੁਕਤਸਰੀ ਨੂੰ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨਿਯੁਕਤ ਕੀਤਾ ਹੈ। ਇਸ ਤਰਾਂ ਕਈ ਹੋਰਨਾਂ ਅਧਿਕਾਰੀਆਂ ਨੂੰ ਪਦ ਉਨਤ ਕਰਦੇ ਹੋਏ ਵੱਖ-ਵੱਖ ਵਿਭਾਗ ਸੌਂਪੇ ਹਨ।