ਪ੍ਰਿੰਸੀਪਲ ਕਿਰਨਪ੍ਰੀਤ ਧਾਮੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਦੀਵਾਨ ਵੱਲੋਂ ਪ੍ਰਿੰਸੀਪਲ ਕਿਰਨਪ੍ਰੀਤ ਕੌਰ ਧਾਮੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Publish Date: Thu, 14 May 2026 06:54 PM (IST)
Updated Date: Fri, 15 May 2026 04:12 AM (IST)

ਫੋਟੋ: 47 ਕੈਪਸਨ : ਪ੍ਰਿੰਸੀਪਲ ਕਿਰਨਪ੍ਰੀਤ ਕੌਰ ਧਾਮੀ ਪੁਰਾਣੀ ਤਸਵੀਰ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਖਜੂਰ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਕਿਰਨਪ੍ਰੀਤ ਕੌਰ ਧਾਮੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਫਸੋਸ ਪ੍ਰਗਟ ਕਰਦਿਆ ਕਿਹਾ ਕਿ ਪ੍ਰਿੰਸੀਪਲ ਧਾਮੀ ਦੀ ਯੋਗ ਅਗਵਾਈ ਹੇਠ ਸਕੂਲ ਨੇ ਸਿੱਖਿਆ, ਖੇਡਾਂ, ਕਲਾ ਅਤੇ ਹੋਰਨਾਂ ਖੇਤਰਾਂ ਵਿਚ ਤਰੱਕੀਆਂ ਦੇ ਉੱਚ ਮੁਕਾਮ ਹਾਸਲ ਕੀਤੇ ਹਨ ਅਤੇ ਦੀਵਾਨ ਦੇ ਅਸਿਸਟੈਂਟ ਡਾਇਰੈਕਟਰ ਐਜੂਕੇਸ਼ਨ ਵਜੋਂ ਉਹਨਾਂ ਸ਼ਹਿਰੀ ਅਤੇ ਖਾਸਕਰ ਪੇਂਡੂ ਖੇਤਰ ਦੇ ਦੀਵਾਨ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਵਿਚ ਅਹਿਮ ਯੋਗਦਾਨ ਦਿੱਤਾ ਹੈ। ਉਹਨਾਂ ਦੱਸਿਆ ਕਿ ਪ੍ਰਿੰਸੀਪਾਲ ਧਾਮੀ ਵੱਲੋਂ ਕਈ ਸਨਮਾਨਿਤ ਵਿੱਦਿਅਕ ਅਤੇ ਸਮਾਜਿਕ ਅਹੁੱਦਿਆਂ ਤੇ ਰਹਿੰਦਿਆਂ ਲੋਕ ਭਲਾਈ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਗਈ ਹੈ ਅਤੇ ਉਹਨਾਂ ਨੂੰ ਕਈ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੀਵਾਨ ਦੇ ਸਕੂਲਾਂ ਦੇ ਵਿੱਦਿਅਕ ਵਿਕਾਸ ਪ੍ਰਤੀ ਉਹਨਾਂ ਵੱਲੋਂ ਨਿਭਾਈਆਂ ਗਈਆਂ ਵੱਡਮੁੱਲੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪਰਿਵਾਰ ਅਤੇ ਸਨੇਹੀਆਂ ਨਾਲ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਪ੍ਰਗਟਾਉਂਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ ਅਤੇ ਪਿੱਛੋਂ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ।