ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਮੈਨੇਜਰ ਮੇਜਰ ਸਿੰਘ ਸਨਮਾਨਿਤ
ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਮੈਨੇਜਰ ਮੇਜਰ ਸਿੰਘ ਨੂੰ ਕੀਤਾ ਸਨਮਾਨਿਤ
Publish Date: Fri, 15 May 2026 05:30 PM (IST)
Updated Date: Sat, 16 May 2026 04:04 AM (IST)
ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ: ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਮੇਜਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੇਜਰ ਸਿੰਘ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਚਲਾਏ ਜਾ ਰਹੇ ਕਾਰ ਸੇਵਾ ਦੇ ਕਾਰਜਾਂ ਅਤੇ ਸਮਾਜ ਭਲਾਈ ਪ੍ਰੋਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਾਈ ਗੁਰਇਕਬਾਲ ਸਿੰਘ ਅਤੇ ਭਲਾਈ ਕੇਂਦਰ ਦੀ ਸਮੂਹ ਟੀਮ ਦਾ ਧੰਨਵਾਦ ਕਰਦਿਆ ਕਿਹਾ ਕਿ ਭਲਾਈ ਕੇਂਦਰ ਵੱਲੋਂ ਸਿੱਖੀ, ਸਿੱਖਿਆ ਅਤੇ ਮਨੁੱਖਤਾ ਦੀ ਸੇਵਾ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਸਮਾਜ ਲਈ ਪ੍ਰੇਰਣਾ ਸਰੂਪ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਈ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਕਾਰ ਸੇਵਾ ਦੇ ਕਾਰਜ ਸ਼ਲਾਘਾਯੋਗ ਹਨ। ਧਾਰਮਿਕ ਅਸਥਾਨਾਂ ਦੀ ਸੰਭਾਲ ਅਤੇ ਸੰਗਤਾਂ ਦੀ ਸੇਵਾ ਲਈ ਕੀਤੇ ਜਾ ਰਹੇ ਇਹ ਯਤਨ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹਨ। ਇਸ ਮੌਕੇ ਵਧੀਕ ਮੈਨੇਜਰ ਬਿਕਰਮ ਸਿੰਘ, ਅਜੈ ਸਿੰਘ, ਕਾਰ ਸੇਵਾ ਦਫਤਰ ਦੇ ਪ੍ਰਬੰਧਕ ਮਨਦੀਪ ਸਿੰਘ, ਸਤਨਾਮ ਸਿੰਘ ਆਦਿ ਮੌਜੂਦ ਸਨ।