12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਅਜੀਤ ਪਬਲਿਕ ਸਕੂਲ ਮਾਲ ਮੰਡੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 15 May 2026 05:33 PM (IST)
Updated Date: Sat, 16 May 2026 04:04 AM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਅਜੀਤ ਪਬਲਿਕ ਸਕੂਲ ਮਾਲ ਮੰਡੀ ਨੇ 12ਵੀਂ ਜਮਾਤ ਦੇ ਆਏ ਨਤੀਜਿਆਂ ਵਿੱਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਲੜਕਿਆਂ ਨੇ ਬਾਜ਼ੀ ਮਾਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਰਮਾ ਮਹਾਜਨ ਨੇ ਦੱਸਿਆ ਕਿ ਸਕੂਲ ਦੇ ਨਾਨ-ਮੈਡੀਕਲ ਸਟ੍ਰੀਮ ਦੇ ਵਿਦਿਆਰਥੀ ਭਵਿੱਖ ਨੇ 95 ਫੀਸਦੀ, ਰਾਘਵਨ ਨੇ 93 ਫੀਸਦੀ, ਗੁਰਕੀਰਤ ਨੇ 91 ਫੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਇਸ ਦੇ ਨਾਲ ਹੀ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ (ਸੌ ਫੀਸਦੀ ਨਤੀਜਾ) ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਸਕੂਲ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਦਾ ਨਾਂ ਵੀ ਰੌਸ਼ਨ ਕੀਤਾ ਹੈ।