3 ਅਣ ਅਧਿਕਾਰਿਤ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ
ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
Publish Date: Fri, 15 May 2026 07:45 PM (IST)
Updated Date: Sat, 16 May 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਵਿੰਗ ਵੱਲੋਂ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਨਿਉ ਮੈਪਲ ਸਿਟੀ, ਅਣ-ਅਧਿਕਾਰਤ ਕਲੋਨੀ ਏਕਮ ਗਾਰਡਨ ਦੇ ਸਾਹਮਣੇ ਅਤੇ ਆਰਟੀ ਇਨਕਲੇਵ ਐਕਸਟੈਂਸ਼ਨ ਨਾਮਕ ਬਣ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਜ਼ਿਲ੍ਹਾ ਟਾਊਨ ਪਲਾਨਰ ਅਮਰਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਡਾਲਾ ਭਿੱਟੇਵੱਡ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 14/05/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ•। ਇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਵਿਸਕਿਤ ਨਿਉ ਮੈਪਲ ਸਿਟੀ ਖਿਲਾਫ ਪਹਿਲਾਂ ਵੀ 3 ਸਤੰਬਰ 2024 ਰਾਹੀਂ ਆਰ. ਟੀ ਇਨਕਲੇਵ ਐਕਸਟੈਂਸ਼ਨ ਖਿਲਾਫ ਪਹਿਲਾਂ ਵੀ 4 ਅਪ੍ਰੈਲ 2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ, ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।