3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ 59 ਨਾਮਜ਼ਦਗੀਆਂ ਦਾਖਲ
ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਲਈ 59 ਨਾਮਜ਼ਦਗੀਆਂ ਦਾਖਲ
Publish Date: Fri, 15 May 2026 08:17 PM (IST)
Updated Date: Sat, 16 May 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ 2 ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ’ਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਜੀਠਾ ਵਿੱਚ 40, ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ 30 ਅਤੇ ਨਗਰ ਕੌਂਸਲ ਰਮਦਾਸ ਵਿੱਚ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ’ਚ 20 ਅਤੇ ਨਗਰ ਪੰਚਾਇਤ ਅਜਨਾਲਾ ਵਿੱਚ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਲਕੇ 16 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਪ੍ਰਕਿਿਰਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਿਰਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।