ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸੰਤ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 15 May 2026 08:38 PM (IST)
Updated Date: Sat, 16 May 2026 04:13 AM (IST)
ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ: ਜੰਡਿਆਲਾ ਗੁਰੂ ਦੀ ਵਿਿਦਅਕ ਸੰਸਥਾ ਸੰਤ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਬੋਰਡ ਦੇ ਐਲਾਨੇ 10ਵੀਂ ਦੇ ਨਤੀਜਿਆਂ ਵਿਚ ਵਿਿਦਆਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਨਤੀਜਾ 100 ਫੀਸਦੀ ਰਿਹਾ ਅਤੇ ਵਿਦਿਆਰਥੀਆਂ ਨੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਨ੍ਹਾਂ ਨਤੀਜਿਆਂ ਦੌਰਾਨ ਹਰਨੂਰਪ੍ਰੀਤ ਕੌਰ 91.6 ਫੀਸਦੀ, ਨਵਪ੍ਰੀਤ ਕੌਰ 88 ਫੀਸਦੀ, ਗੁਰਲੀਨ ਕੌਰ 84 ਫੀਸਦੀ, ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਖੁਸ਼ਪ੍ਰੀਤ ਕੌਰ 82.3 ਫੀਸਦੀ, ਪ੍ਰਭਦੀਪ ਕੌਰ 81.8 ਫੀਸਦੀ, ਪਰੀਨਿਤਾ 80.4 ਫੀਸਦੀ, ਸੌਰਵ ਕੁਮਾਰ ਨੇ 80 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ 75 ਫੀਸਦੀ ਤੋਂ ਵੱਧ ਅੰਕ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਪ੍ਰਧਾਨ ਅਮੋਲਕ ਸਿੰਘ, ਫਿੰਦਰਜੀਤ ਸਿੰਘ ਅਤੇ ਪ੍ਰਿੰਸੀਪਲ ਹਰਜੀਤ ਕੌਰ ਨੇ 10ਵੀਂ ਦਾ ਨਤੀਜਾ ਸ਼ਾਨਦਾਰ ਆਉਂਣ ਤੇ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਤੇ ਸਟਾਫ ਦੀ ਸਖਤ ਮਿਹਨਤ ਤੇ ਲਗਨ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਭਵਿੱਖ ਵਿਚ ਹੋਰ ਵੱਡੀ ਕਾਮਯਾਬੀ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।