ਗਿਆਨੀ ਰਘਬੀਰ ਸਿੰਘ ਨੂੰ ਮਿਲੇ ਵਿਧਾਇਕ ਧਾਲੀਵਾਲ, ਪੁੱਛਿਆ ਹਾਲ-ਚਾਲ
ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਵਿਧਾਇਕ ਧਾਲੀਵਾਲ
Publish Date: Fri, 14 Aug 2026 08:14 PM (IST)
Updated Date: Sat, 15 Aug 2026 04:06 AM (IST)
ਫੋਟੋ: 40 ਕੈਪਸ਼ਨ : ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਦੇ ਕੁਲਦੀਪ ਸਿੰਘ ਧਾਲੀਵਾਲ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਅੱਗੇ ਗੋਲ਼ੀ ਚੱਲਣ ਦੀ ਵਾਪਰੀ ਘਟਨਾ ਦੀਆਂ ਖ਼ਬਰਾਂ ਤੋਂ ਬਾਅਦ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਤੇ ਹਾਲ-ਚਾਲ ਪੁੱਛਿਆ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਘਟਨਾ ਦੇ ਦੋਸ਼ੀਆਂ ਤੇ ਸਾਜ਼ਿਸ਼ ਘਾੜਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਤੇ ਤਸੱਲੀ ਹੋਈ ਹੈ ਕਿ ਗਿਆਨੀ ਰਘਬੀਰ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਚੜ੍ਹਦੀਕਲਾ ਵਿਚ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੀ ਚੰਗੀ ਸਿਹਤ, ਲੰਮੀ ਉਮਰ ਤੇ ਚੜ੍ਹਦੀਕਲਾ ਦੀ ਅਰਦਾਸ ਹੈ।