ਹਲਕਾ ਪੂਰਬੀ ਦੇ ਲੋਕਾਂ ਨਾਲ ਮਿਲੇ ਦਿਨੇਸ਼ ਬੱਸੀ ਹਲਕਾ ਪੂਰਬੀ ਦੇ ਲੋਕਾਂ ਨਾਲ ਮਿਲੇ ਦਿਨੇਸ਼ ਬੱਸੀ ਨੇ ਸਮੱਸਿਆਵਾਂ ਸੁਣੀਆਂ; ਹੱਲ ਲਈ ਹਰ ਸੰਭਵ ਯਤਨ ਦਾ ਭਰੋਸਾ
Publish Date: Sun, 23 Aug 2026 05:13 PM (IST)
Updated Date: Mon, 24 Aug 2026 04:01 AM (IST)
ਸਮੱਸਿਆਵਾਂ ਸੁਣੀਆਂ; ਹੱਲ ਲਈ ਹਰ ਸੰਭਵ ਯਤਨ ਦਾ ਭਰੋਸਾ ਅਮਨਦੀਪ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਆਪਣੇ ਦਫ਼ਤਰ ਵਿਖੇ ਹਲਕਾ ਪੂਰਬੀ ਦੇ ਲੋਕਾਂ ਤੇ ਪਤਵੰਤੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ, ਗੰਦੇ ਪਾਣੀ ਦੀ ਨਿਕਾਸੀ, ਟੁੱਟੀਆਂ ਸੜਕਾਂ, ਖਰਾਬ ਸਟਰੀਟ ਲਾਈਟਾਂ ਸਮੇਤ ਇਲਾਕੇ ਨਾਲ ਸਬੰਧਤ ਕਈ ਸਮੱਸਿਆਵਾਂ ਤੋਂ ਦਿਨੇਸ਼ ਬੱਸੀ ਨੂੰ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਕਈ ਇਲਾਕਿਆਂ ’ਚ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨੇਸ਼ ਬੱਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਆਧਾਰ ’ਤੇ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕਾ ਪੂਰਬੀ ਦੇ ਵਿਕਾਸ ਲਈ ਹਰਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕਾ ਪੂਰਬੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਲਾਕੇ ’ਚ ਨਵੇਂ ਵਿਕਾਸ ਪ੍ਰੋਜੈਕਟ ਲਿਆਉਣ, ਉਦਯੋਗ ਨੂੰ ਉਤਸ਼ਾਹਿਤ ਕਰਨ ਤੇ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦਾ ਉਦੇਸ਼ ਹਲਕਾ ਪੂਰਬੀ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰ ਕੇ ਲੋਕਾਂ ਨੂੰ ਸੁਵਿਧਾਜਨਕ ਤੇ ਵਿਕਸਤ ਮਾਹੌਲ ਮੁਹੱਈਆ ਕਰਵਾਉਣਾ ਹੈ। ਦਿਨੇਸ਼ ਬੱਸੀ ਨੇ ਕਿਹਾ ਕਿ ਹਲਕਾ ਪੂਰਬੀ ਦੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਤੇ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਸ ਮੌਕੇ ਕੌਂਸਲਰ ਸ਼ਿੰਦਰ ਬਿਰਲਾਨ, ਕਾਂਗਰਸੀ ਆਗੂ ਸੰਜੀਵ ਟਾਂਗਰੀ, ਕੌਂਸਲਰ ਰਮਨ ਰੰਮੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।